Wednesday, December 31, 2025

ਵਾਰਡ ਨੰਬਰ 4 ਨੂੰ ਕੂੜਾ-ਮੁਕਤ ਵਾਰਡ ਵਜੋਂ ਵਿਕਸਤ ਕਰਨ ਦਾ ਫੈਸਲਾ

ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ) – ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿਲ ਦੇ ਨਿਰਦੇਸ਼ਾਂ ਅਨੁਸਾਰ ਅੱਜ ਵਾਰਡ ਨੰਬਰ 4 ਦੇ ਗ੍ਰੀਨ ਐਵਨਿਊ ਇਲਾਕੇ ਵਿੱਚ ਇੱਕ ਮੀਟਿੰਗ ਆਯੋਜਿਤ ਕੀਤੀ ਗਈ।ਜਿਸ ਵਿੱਚ ਵਾਰਡ ਨੰਬਰ 4 ਦੇ ਕੌਂਸਲਰ ਮਨਦੀਪ ਸਿੰਘ ਆਹੂਜਾ, ਸੀ.ਐਸ.ਓ ਮਲਕੀਤ ਸਿੰਘ, ਸੈਨੇਟਰੀ ਇੰਸਪੈਕਟਰ ਹਰਿੰਦਰਪਾਲ ਸਿੰਘ, ਕੂੜਾ ਇਕੱਠਾ ਕਰਨ ਵਾਲੀ ਕੰਪਨੀ ਦੇ ਨੁਮਾਇੰਦਿਆਂ, ਵੱਖ-ਵੱਖ ਰੇਜ਼ੀਡੈਂਟ ਵੈਲਫੇਅਰ ਅਸੋਸੀਏਸ਼ਨਾਂ ਦੇ ਮੈਂਬਰਾਂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀਆਂ ਨੇ ਹਾਜ਼ਰੀ ਲਗਾਈ।
ਮੀਟਿੰਗ ਦੌਰਾਨ ਕਮਿਸ਼ਨਰ ਸ਼ੇਰਗਿਲ ਨੇ ਦੱਸਿਆ ਕਿ ਵਾਰਡ ਨੰਬਰ 4 ਨੂੰ ਮਾਡਲ ਵਾਰਡ ਚੁਣਿਆ ਗਿਆ ਹੈ, ਜਿਸ ਨੂੰ ਕੂੜਾ-ਮੁਕਤ ਵਾਰਡ ਵਜੋਂ ਵਿਕਸਤ ਕੀਤਾ ਜਾਵੇਗਾ।ਉਨ੍ਹਾਂ ਨੇ ਕਿਹਾ ਕਿ ਇਲਾਕਾ ਵਾਸੀਆਂ ਅਤੇ ਵੈਲਫੇਅਰ ਅਸੋਸੀਏਸ਼ਨਾਂ ਦੇ ਸਹਿਯੋਗ ਨਾਲ ਘਰ-ਘਰ ਤੋਂ ਹੀ ਕੂੜੇ ਦੀ ਛਟਾਈ ਯਕੀਨੀ ਬਣਾਈ ਜਾਵੇਗੀ, ਤਾਂ ਜੋ ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਨਿਰਧਾਰਤ ਵਾਹਨਾਂ ਦੁਆਰਾ ਇਕੱਠਾ ਕੀਤਾ ਜਾ ਸਕੇ।ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 4 ਵਿੱਚ ਘਰ-ਘਰ ਕੂੜਾ ਇਕੱਠਾ ਕਰਨ ਲਈ ਵਾਹਨ ਤਾਇਨਾਤ ਕੀਤੇ ਜਾ ਚੁੱਕੇ ਹਨ।ਕਮਿਸ਼ਨਰ ਨੇ ਲੋਕਾਂ ਨੂੰ ਨਗਰ ਨਿਗਮ ਨਾਲ ਸਹਿਯੋਗ ਕਰਕੇ ਸ਼ਹਿਰ ਨੂੰ ਕੂੜਾਮੁਕਤ ਬਣਾਉਣ ਅਤੇ ਘਰ ਵਿੱਚ ਹੀ ਕੰਪੋਸਟ ਬਣਾਉਣ ਲਈ ਪ੍ਰੇਰਿਤ ਕੀਤਾ।
ਕਮਿਸ਼ਨਰ ਸ਼ੇਰਗਿਲ ਕਿਹਾ ਕਿ 1 ਅਕਤੂਬਰ 2026 ਤੱਕ ਭਗਤਵਾਲਾ ਡੰਪ ਸਾਈਟ ਨੂੰ ਪੂਰੀ ਤਰ੍ਹਾਂ ਕੂੜੇ ਤੋਂ ਮੁਕਤ ਕਰ ਦਿੱਤਾ ਜਾਵੇਗਾ, ਜੋ ਅੰਮ੍ਰਿਤਸਰ ਨੂੰ ਹੋਰ ਵੀ ਸੁੱਚਾ ਤੇ ਤੰਦਰੁਸਤ ਬਣਾਉਣ ਵੱਲ ਇੱਕ ਵੱਡਾ ਕਦਮ ਹੈ।

Check Also

ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼

ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …