Sunday, October 25, 2026

ਸਿਵਲ ਸਰਜਨ ਵਲੋਂ ਕਮਿਊਨਿਟੀ ਹੈਲਥ ਸੈਂਟਰ ਮਾਨਾਂਵਾਲਾ ਦੀ ਅਚਨਚੇਤ ਚੈਕਿੰਗ

ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਲਈ ਕਮਿਊਨਿਟੀ ਹੈਲਥ ਸੈਂਟਰ ਮਾਨਾਂਵਾਲਾ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ।ਜਿਸ ਦੌਰਾਨ ਉਹਨਾਂ ਵਲੋਂ ਸਟਾਫ਼ ਦੀ ਹਾਜ਼ਰੀ, ਓ.ਪੀ.ਡੀ, ਗਾਇਨੀ ਵਾਰਡ, ਐਕਸ-ਰੇ, ਲੇਬਰ ਰੂਮ, ਲੈਬ, ਐਮ.ਸੀ.ਐਚ ਵਿਭਾਗ, ਦਵਾਈਆਂ ਦਾ ਸਟਾਕ ਅਤੇ ਅਪ੍ਰੇਸ਼ਨ ਥੀਏਟਰ ਵਿੱਚ ਜਾ ਕੇ ਜਾਂਚ ਕੀਤੀ ਅਤੇ ਮਰੀਜ਼ਾਂ ਪਾਸੋਂ ਮੁਫਤ ਦਵਾਈਆਂ, ਲੈਬ ਟੈਸਟ ਦੀਆਂ ਸਹੂਲਤਾਂ ਸੰਬਧੀ ਪੁੱਛ-ਪੜਤਾਲ ਕੀਤੀ ਗਈ।ਉਨਾ ਸਮੂਹ ਸਟਾਫ ਅਤੇ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਦਵਾਈਆਂ ਹਸਪਤਾਲ ਵਿਚੋਂ ਹੀ ਉਪਲੱਬਧ ਕਰਵਾਈਆਂ ਜਾਣ, ਆਯੂਸ਼ਮਾਨ ਸਿਹਤ ਬੀਮਾ ਯੋਜਨਾ ਦੇ ਕੇਸਾਂ ਦੀ ਐਨਰੋਲਮੈਂਟ ਸਮੇਂ ‘ਤੇ ਕੀਤੀ ਜਾਵੇ, ਸਾਫ ਸਫਾਈ ਦਾ ਧਿਆਨ ਰੱਖਆ ਜਾਵੇ, ਸਮੇਂ ਦੇ ਪਾਬੰਦ ਰਿਹਾ ਜਾਵੇ ਅਤੇ ਸੇਵਾ ਭਾਵਨਾਂ ਨਾਲ ਕੰਮ ਕੀਤਾ ਜਾਵੇ।ਚੈਕਿੰਗ ਦੌਰਾਨ ਸੀਨੀਅਰ ਮੈਡੀਕਲ ਅਫਸਰ ਡਾ. ਮਨਜੀਤ ਸਿੰਘ ਰਟੌਲ ਅਤੇ ਜਿਲ੍ਹਾ ਐਮ.ਈ.ਆਈ.ਓ ਅਮਰਦੀਪ ਸਿੰਘ ਵੀ ਉਨ੍ਹਾਂ ਦੇ ਨਾਲ਼ ਸਨ।

Check Also

ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …