ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਨੇ ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਸ਼ਾਨਦਾਰ ਇਤਿਹਾਸਕ ਜਿੱਤ ਹਾਸਲ
ਕਰਕੇ ਅੰਮ੍ਰਿਤਸਰ ਜਿਲ੍ਹੇ ਵਿੱਚ ਲੋਕਾਂ ਦੇ ਭਰੋਸੇ ਨੂੰ ਮਜ਼ਬੂਤ ਕੀਤਾ ਹੈ।ਪਾਰਟੀ ਦੇ ਅੰਮ੍ਰਿਤਸਰ ਜਿਲ੍ਹਾ ਪ੍ਰਧਾਨ ਪ੍ਰਭਬੀਰ ਸਿੰਘ ਬਰਾੜ ਨੇ ਸਮੂਹ ਵੋਟਰਾਂ, ਵਰਕਰਾਂ ਅਤੇ ਜੇਤੂ ਉਮੀਦਵਾਰਾਂ ਨੂੰ ਦਿਲੋਂ ਵਧਾਈ ਦਿੱਤੀ। ਬਰਾੜ ਨੇ ਕਿਹਾ ਕਿ ਇਹ ਜਿੱਤ ਪਾਰਟੀ ਦੀ ਇਮਾਨਦਾਰ, ਲੋਕ-ਕੇਂਦਰਿਤ ਅਤੇ ਵਿਕਾਸਮੁਖੀ ਨੀਤੀਆਂ ‘ਤੇ ਲੋਕਾਂ ਦੇ ਅਟੱਲ ਭਰੋਸੇ ਦਾ ਪ੍ਰਮਾਣ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਨੇ ਹਮੇਸ਼ਾਂ ਪਿੰਡਾਂ ਅਤੇ ਬਲਾਕ ਪੱਧਰ ‘ਤੇ ਸਿੱਖਿਆ, ਸਿਹਤ, ਸਾਫ਼ ਪਾਣੀ, ਸੜਕਾਂ ਅਤੇ ਰੋਜ਼ਗਾਰ ਵਰਗੇ ਮੂਲ ਮੁੱਦਿਆਂ ਨੂੰ ਤਰਜ਼ੀਹ ਦਿੱਤੀ ਹੈ, ਜਿਸ ਦਾ ਨਤੀਜਾ ਅੱਜ ਲੋਕਾਂ ਦੇ ਸਮਰਥਨ ਦੇ ਰੂਪ ਵਿੱਚ ਸਾਹਮਣੇ ਆਇਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਜੇਤੂ ਨੁਮਾਇੰਦੇ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਲੋਕਾਂ ਦੀ ਸੇਵਾ ਕਰਨਗੇ ਅਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media