ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ) – ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਦੀਆਂ ਚੋਣਾਂ ਵਿੱਚ ਹੋਈ ਜਿੱਤ ਲਈ ਵਾਹਿਗੁਰੂ ਦਾ ਧੰਨਵਾਦ ਕਰਨ ਲਈ ਸ੍ਰੀ
ਦਰਬਾਰ ਸਾਹਿਬ ਨਤਮਸਤਕ ਹੋਏ ਹਲਕਾ ਰਮਦਾਸ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਇਹ ਜਿੱਤ ਵਿਕਾਸ ਦੀ ਜਿੱਤ ਹੈ ਅਤੇ 2027 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਬਹੁਮਤ ਨਾਲ ਆਪਣੀ ਸਰਕਾਰ ਬਣਾਏਗੀ।
ਵਿਧਾਇਕ ਰਮਦਾਸ ਨੇ ਕਿਹਾ ਕਿ ਲੋਕਾਂ ਨੇ ਇਕ ਵਾਰ ਫਿਰ ਆਮ ਆਦਮੀ ਪਾਰਟੀ ਦੀ ਨੀਤੀਆਂ ਤੋਂ ਖੁਸ਼ ਹੋ ਕੇ ਜਿੱਤ ਦੀ ਮੋਹਰ ਲਗਾਈ ਹੈ।ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਨ ਦੀ ਸਰਕਾਰ ਹਰ ਸਮੇਂ ਪੰਜਾਬ ਦੇ ਹਿੱਤਾਂ ਲਈ ਕੰਮ ਕਰ ਰਹੀ ਹੈ।ਉਹਨਾਂ ਕਿਹਾ ਕਿ ਆਉਣ ਵਾਲੇ 14 ਮਹੀਨੇ ਜੋ ਸਰਕਾਰ ਦੇ ਰਹਿੰਦੇ ਹਨ ਉਹਨਾਂ ਵਿੱਚ ਵਿਕਾਸ ਦੇ ਕੰਮ ਲਗਭਗ ਮੁਕੰਮਲ ਹੋ ਜਾਣਗੇ ਅਤੇ ਅਸੀਂ 2027 ਦੀਆਂ ਚੋਣਾਂ ਵਿੱਚ ਆਪਣਾ ਰਿਪੋਰਟ ਕਾਰਡ ਲੈ ਕੇ ਜਨਤਾ ਦੀ ਕਚਹਿਰੀ ਵਿੱਚ ਜਾ ਕੇ ਵੋਟ ਮੰਗਾਂਗੇ।ਉਹਨਾਂ ਨੇ ਵਿਰੋਧੀਆਂ ਵਲੋਂ ਲਗਾਏ ਜਾ ਰਹੇ ਦੋਸ਼ ਕਿ ਸਰਕਾਰ ਨੇ ਵੋਟਾਂ ਦੇ ਕਾਗਜ਼ ਰੱਦ ਕਰਵਾਉਣ ਜਾਂ ਗਿਣਤੀ ਵਿੱਚ ਹੇਰਾ ਫੇਰੀ ਕੀਤੀ ਹੈ, ਨੂੰ ਮੁੱਢੋਂ ਨਕਾਰਦਿਆਂ ਕਿਹਾ ਕਿ ਸਾਡੀ ਸਰਕਾਰ ਨੇ ਸਾਰਿਆਂ ਨੂੰ ਬਰਾਬਰ ਮੌਕਾ ਦਿੱਤਾ ਸੀ, ਪਰ ਲੋਕਾਂ ਨੇ ਫੈਸਲਾ ਆਪਣੀ ਸਮਝ ਦੇ ਅਨੁਸਾਰ ਕਰਕੇ ਸਾਡੀ ਤਾਕਤ ਵਧਾਈ ਹੈ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media