
ਅੰਮ੍ਰਿਤਸਰ, 15 ਜਨਵਰੀ (ਜਗਦੀਪ ਸਿੰਘ ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵ’ਲੋਂ ਧੀਆਂ ਨੂੰ ਸਮਰਪਿਤ ਲੋਹੜੀ ਬੜੀ ਧੁਮੁਧਾਮ ਅਤੇ ਉਤਸ਼ਾਹ ਨਾਲ ਮਨਾਈ ਗਈ।ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰਾਂ ਦੁਆਰਾ ਭੂੱਗੇ ਦੇ ਆਲੁੇਦੁਆਲੇ ਇਕੱਠੇ ਹੋ ਕੇ ਲੋਕ ਗੀਤਾਂ ਅਤੇ ਨਾਚ ਰਾਹੀ ਰੌਣਕ ਭਰੇ ਮਾਹੌਲ ਦਾ ਆਨੰਦ ਮਾਨਿਆ ਗਿਆ।ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਦੇ ਸਟਾਫ ਵ’ਲੋਂ ਰੰਗਾ ਰੰਗ ਪ੍ਰੋਗਰਾਮ ਗਿੱਧਾ ਪੇਸ਼ ਕੀਤਾ ਗਿਆ।ਧੀਆਂ ਨੂੰ ਸਮਰਪਿਤ ਲੋਹੜੀ ਮੌਕੇ ਛੋੱਟੀਆਂ ਬੱਚਿਆਂ ਕੋਲੋਂ ਕੇਕ ਕਟਵਾਇਆ ਗਿਆ। ਪ੍ਰਧਾਨ ਸ. ਚਰਨਜੀਤ ਸਿੰਘ ਚੱਢਾ ਨੇ ਕਿਹਾ ਕਿ ਲੋਹੜੀ ਦਾ ਤਿਉਹਾਰ ਨਾ ਕੇਵਲ ਲੜਕਿਆਂ ਦੇ ਜਨਮ ਦੀ ਖੁਸ਼ੀ ਲਈ ਮਨਾਇਆ ਜਾਵੇ ਬਲਕਿ ਕੁੜੀਆਂ ਦੇ ਜਨਮ ਨੂੰ ਵੀ ਮਹੱਤਵਪੂਰਨ ਮੰਨਦਿਆਂ ਉਹਨਾਂ ਦੀ ਲੋਹੜੀ ਵੀ ਮਨਾਉਣੀ ਚਾਹੀਦੀ ਹੈ ਕਿਉਂਕਿ ਹਰ ਖੇਤਰ ਵਿੱਚ ਤਰੱਕੀਆਂ ਕਰ ਰਹੀਆਂ ਲੜਕੀਆਂ ਸਮਾਜ ਦਾ ਅਨਿਖੜਵਾਂ ਅੰਗ ਹਨ।ਪ੍ਰੋਗਰਾਮ ਦੌਰਾਨ ਆਨਰੇਰੀ ਸ’ਕਤਰ ਸz. ਨਰਿੰਦਰ ਸਿੰਘ ਖੁਰਾਣਾ, ਸ. ਹਰਮਿੰਦਰ ਸਿੰਘ, ਸ. ਸੁਰਿੰਦਰਪਾਲ ਸਿੰਘ ਵਾਲੀਆ, ਸ. ਜਸਵਿੰਦਰ ਸਿੰਘ ਐਡਵੋਕੇਟ, ਸ. ਪ੍ਰਿਤਪਾਲ ਸਿੰਘ ਸੇਠੀ, ਡਾਇਰੈਕਟਰ ਐਜੂਕੇਸ਼ਨ ਡਾ: ਧਰਮਵੀਰ ਸਿੰਘ, ਵੱਖੁ-ਵੱਖ ਬ੍ਰਾਂਚਾ ਦੇ ਪ੍ਰਿੰਸੀਪਲ ਸਾਹਿਬਾਨ, ਅੰਡਰ ਸੈਕਟਰੀ ਸ. ਹਾਕਮ ਸਿੰਘ ਅਤੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦਾ ਸਾਰਾ ਸਟਾਫ ਹਾਜ਼ਰ ਸੀ ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media