Wednesday, December 31, 2025

ਮੈਗਾ ਪੀ.ਟੀ.ਐਮ ਦੌਰਾਨ ਵੱਡੀ ਗਿਣਤੀ ‘ਚ ਸਰਕਾਰੀ ਸਕੂਲ ਵਿਦਿਆਰਥੀਆਂ ਦੇ ਮਾਪਿਆਂ ਨੇ ਕੀਤੀ ਸ਼ਮੂੂਲੀਅਤ

ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿੱਖਿਆ ਵਿਭਾਗ ਪੰਜਾਬ ਵਲੋਂ ਸਕੂਲੀ ਵਿਦਿਆਰਥੀਆਂ ਦੇ ਭਵਿੱਖ ਲਈ ਮਾਪਿਆਂ, ਅਧਿਆਪਕਾਂ ਅਤੇ ਸਰਕਾਰ ਦੇ ਸਾਂਝੇ ਉਪਰਾਲੇ ਤਹਿਤ ਸੂਬੇ ਦੇ ਸਾਰੇ 19100 ਸਰਕਾਰੀ ਸਕੂਲਾਂ ਵਿੱਚ ਚੌਥੀ ਮੈਗਾ ਮਾਪੇ ਅਧਿਆਪਕ ਮਿਲਣੀ ਅਤੇ ਪਹਿਲੀ ਵਿਸੇਸ਼ ਮਾਪੇ ਵਰਕਸ਼ਾਪ ਦਾ ਆਯੋਜਨ ਕਰਵਾਇਆ ਗਿਆ।ਇਸ ਵਿੱਚ ਵੱਡੀ ਗਿਣਤੀ ‘ਚ ਵਿਦਿਆਰਥੀਆਂ ਦੇ ਮਾਪਿਆਂ ਨੇ ਸ਼ਮੂਲੀਅਤ ਕਰਦਿਆਂ ਜਿਥੇ ਆਪਣੇ ਬੱਚਿਆਂ ਦੀ ਸਕੂਲੀ ਕਾਰਗੁਜ਼ਾਰੀ ਅਤੇ ਉਨ੍ਹਾਂ ਦੇ ਵਿਦਿਅਕ ਪੱਧਰ ਸਬੰਧੀ ਜਾਣਕਾਰੀ ਹਾਸਲ ਕੀਤੀ, ਉਥੇ ਹੀ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਰਕਸ਼ਾਪ ਰਾਹੀਂ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ ਵਿਦਿਆਰਥੀ ਹਿੱਤ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਸੰਬੰਧੀ ਵਿਸਥਾਰਿਤ ਜਾਣਕਾਰੀ ਦਿੱਤੀ ਗਈ।
ਸੂਬਾ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ ਕੀਤੇ ਜਾ ਰਹੇ ਉਪਰਾਲੇ ਤਹਿਤ ਕਰਵਾਈ ਜਾ ਰਹੀ ਮੈਗਾ ਮਾਪੇ ਅਧਿਆਪਕ ਮਿਲਣੀ ਅਤੁੇ ਮਾਪੇ ਵਰਕਸ਼ਾਪ ਦਾ ਜਾਇਜ਼ਾ ਲੈਣ ਲਈ ਰਜੇਸ਼ ਕੁਮਾਰ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਅਤੇ ਕੰਵਲਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ) ਅੰਮ੍ਰਿਤਸਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ, ਸਰਕਾਰੀ ਹਾਈ ਸਕੂਲ ਅਟਾਰੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ, ਐਸ.ਓ.ਆਈ ਸਕੂਲ ਛੇਹਰਟਾ, ਸਰਕਾਰੀ ਪ੍ਰਾਇਮਰੀ ਸਕੂਲ ਸ਼ਰੀਫਪੁਰਾ, ਸਰਕਾਰੀ ਪ੍ਰਾਇਮਰੀ ਸਕੂਲ ਤੁੰਗ ਬਾਲਾ, ਸਰਕਾਰੀ ਪ੍ਰਾਇਮਰੀ ਸਕੂਲ ਵਡਾਲੀ ਗੁਰੂ ਅਤੇ ਪੀ.ਐਮ ਸੀਨੀਅਰ ਸੈਕੰਡਰੀ ਸਕੂਲ ਵਡਾਲੀ ਗੁਰੂ ਵਿਖੇ ਵਿਜਿਟ ਕਰਦੇ ਹੋਏ ਸਕੂਲੀ ਵਿਦਿਆਰਥੀ ਅਤੇ ਉਨ੍ਹਾਂ ਦੇੇ ਮਾਪਿਆਂ ਨੂੰ ਸਕੂਲ ਪ੍ਰਬੰਧਨ ਵਿੱਚ ਭਾਗੀਦਾਰ ਹੋਣ ਦਾ ਸੱਦਾ ਦਿੰਦਿਆਂ ਸਰਕਾਰੀ ਸਕੂਲਾਂ ਦੀ ਤਰੱਕੀ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ।ਇਸ ਸਮੇਂ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀ ਹਿੱਤ ‘ਚ ਚਲਾਈਆਂ ਜਾ ਰਹੀਆਂ ਨੀਤੀਆਂ ਸਬੰਧੀ ਵਿਸਥਾਰਿਤ ਜਾਣਕਾਰੀ ਸਾਂਝੀ ਕੀਤੀ।ਉਨ੍ਹਾਂ ਨੇ ਦੱਸਿਆ ਕਿ ਅੱਜ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਮੁਕਾਬਲੇ ਦੀ ਪ੍ਰੀਖਿਆ ਵਿੱਚ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੱਡੀ ਟੱਕਰ ਦੇ ਰਹੇ ਹਨ, ਜਿਸ ਕਾਰਨ ਵੱਡੀ ਗਿਣਤੀ ‘ਚ ਨਿੱਜੀ ਸਕੂਲ ਦਾ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖਿਲਾ ਲੈ ਰਹੇ ਹਨ।
ਇਸ ਸਮੇਂ ਉਨ੍ਹਾਂ ਨਾਲ ਰਜੇਸ਼ ਖੰਨਾ, ਸ਼੍ਰੀਮਤੀ ਇੰਦੂਬਾਲਾ ਮੰਗੋਤਰਾ (ਦੋਵੇਂ ਡਿਪਟੀ ਡੀ.ਈ.ਓ), ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਦਵਿੰਦਰ ਕੁਾਮਰ ਮੰਗਤਰਾ ਸ਼ੋਸ਼ਲ ਮੀਡੀਆ ਕੋਆਰਡੀਨੇਟਰ, ਬਲਜੀਤ ਸਿੰਘ ਬੀ.ਈ.ਈ.ਓ, ਹਰਸ਼ ਅਰੋੜਾ ਸਿੱਖਿਆ ਕੋਆਰਡੀਨੇਟਰ ਹਲਕਾ ਪੂਰਬੀ, ਰਾਜਨ ਡੀ.ਆਰ.ਸੀ, ਸਕੂਲ ਮੁਖੀ ਅਵਤਾਰ ਸਿੰਘ, ਸਕੂਲ ਮੁਖੀ ਰੋਹਿਤ ਦੇਵ, ਪ੍ਰਿੰਸੀਪਲ ਕੰਵਲਜੀਤ ਕੌਰ ਕਾਹਲੋਂ, ਸੰਦੀਪ ਸਿਆਲ, ਯਾਦਵਿੰਦਰ ਸਿੰਘ, ਸੀ.ਐਚ.ਟੀ ਪ੍ਰਦੀਪ ਸਿੰਘ ਭਕਨਾ, ਲੈਕਚਰਾਰ ਜਗਦੀਪਕ ਸਿੰਘ, ਰਮਿੰਦਰ ਸਿੰਘ ਖਾਲਸਾ, ਗੁਰਪ੍ਰੀਤ ਸਿੰਘ ਵਡਾਲੀ ਗੁਰੂ, ਰਣਜੀਤ ਸਿੰਘ ਰਾਣਾ, ਲੈਕਚਰਾਰਾ ਧੰਨਾ ਸਿੰਘ, ਸ਼੍ਰੀਮਤੂ ਹਰਪ੍ਰੀਤ ਕੌਰ ਸਮੇਤ ਹੋਰ ਸਿੱਖਿਆ ਅਧਿਕਾਰੀ ਹਾਜਰ ਸਨ।

Check Also

ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼

ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …