Thursday, September 24, 2026

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਵਜੀਫੇ ਤੇ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਧਰਮ ਪ੍ਰਚਾਰ ਕਮੇਟੀ ਸ੍ਰੀ ਹਰਿਮੰਦਰ ਸਾਹਿਬ ਵਲੋਂ ਕਰਵਾਈ ਗਈ ਧਾਰਮਿਕ ਪ੍ਰੀਖਿਆ ‘ਗੁਰਮਤਿ ਗਿਆਨ’ ’ਚ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ 21 ਵਿਦਿਆਰਥਣਾਂ ਨੇ ਵਜ਼ੀਫੇ ਅਤੇ 19 ਵਿਦਿਆਰਥਣਾਂ ਨੇ ਮੈਡਲ ਪ੍ਰਾਪਤ ਕਰਕੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।
ਇਸ ਸਬੰਧੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣਾਂ ਦੀ ਉਕਤ ਉਪਲਬੱਧੀ ’ਤੇ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ (ਸ੍ਰੀ ਦਰਬਾਰ ਸਾਹਿਬ) ਅੰਮ੍ਰਿਤਸਰ ਵਲੋਂ ਬੱਚਿਆਂ ਦਾ ਧਾਰਮਿਕ (ਗੁਰਮਤਿ ਗਿਆਨ) ਦਾ ਪੇਪਰ ਲਿਆ ਗਿਆ, ਜਿਸ ’ਚ 21 ਬੱਚਿਆਂ ਨੇ ਵਜੀਫੇ ਤੇ 19 ਬੱਚਿਆਂ ਨੇ ਮੈਡਲ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਬੱਚਿਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਬੀਬੀ ਕਿਰਨਜੋਤ ਅਤੇ ਪ੍ਰਚਾਰਕ ਜਸਪਾਲ ਸਿੰਘ ਦਬੁਰਜੀ ਅਤੇ ਰਣਜੀਤ ਸਿੰਘ ਪੰਨੂ ਨੇ ਪਹਿਲੇ ਦਰਜ਼ੇ ਦੀਆਂ 5 ਵਿਦਿਆਰਥਣਾਂ ਨੂੰ 1100 ਅਤੇ ਦੂਜੇ ਦਰਜ਼ੇ ਦੇ 16 ਬੱਚਿਆਂ ਨੂੰ 2100 ਪਏ ਨਗਦ ਰਾਸ਼ੀ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਧਾਰਮਿਕ ਅਧਿਆਪਕ ਸ੍ਰੀਮਤੀ ਗੁਰਮੀਤ ਕੌਰ ਤੇ ਸਰਨਦੀਪ ਕੌਰ ਵੀ ਹਾਜ਼ਰ ਸਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …