Wednesday, December 31, 2025

ਸਾਬਕਾ ਚੇਅਅਰਮੈਨ ਦਿਨੇਸ਼ ਬੱਸੀ ਵਲੋਂ ‘ਦਸਤਾਰ ਦੀ ਸ਼ਾਨ’ ਸਮਾਗਮ ਦਾ ਆਯੋਜਨ

ਅੰਮ੍ਰਿਤਸਰ, 26 ਦਸੰਬਰ (ਜਗਦੀਪ ਸਿੰਘ) – ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਦਿਨੇਸ਼ ਬੱਸੀ ਵੱਲੋਂ ਈਸਟ ਮੋਹਨ ਨਗਰ ਸਥਿਤ ਜੱਸਾ ਸਿੰਘ ਰਾਮਗੜ੍ਹੀਆ ਹਾਲ ਵਿਖੇ ‘ਦਸਤਾਰ ਦੀ ਸ਼ਾਨ’ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 100 ਤੋਂ ਵੱਧ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਦੋ ਸ਼੍ਰੇਣੀਆਂ ਅਧੀਨ ਕਰਵਾਏ ਗਏ ਮੁਕਾਬਲਿਆਂ ਦੀ ਪਹਿਲੀ ਸ਼਼੍ਰੇਣੀ ਵਿੱਚ 10 ਤੋਂ 13 ਸਾਲ ਤੱਕ ਦੇ ਬੱਚਿਆਂ ਅਤੇ ਦੂਜੀ ਸ਼਼੍ਰੇਣੀ ਵਿੱਚ 13 ਤੋਂ 16 ਸਾਲ ਉਮਰ ਵਰਗ ਦੇ ਬੱਚਿਆਂ ਨੇ ਹਿੱਸਾ ਲਿਆ।ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਕ੍ਰਮਵਾਰ 5100 ਰੁਪਏ, 3100 ਰੁਪਏ ਅਤੇ 2100 ਰੁਪਏ ਨਗਦ ਇਨਾਮ ਵਜੋਂ ਦਿੱਤੇ ਗਏ, ਜਦਕਿ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਹਰ ਬੱਚੇ ਨੂੰ ਸਰਟੀਫਿਕੇਟ ਅਤੇ ਮੈਡਲ ਦਿੱਤਾ ਗਿਆ।
ਬੱਸੀ ਨੇ ਕਿਹਾ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਵਲੋਂ ਦਿੱਤੀਆਂ ਕੁਰਬਾਨੀਆਂ ਨੂੰ ਨਾ ਤਾਂ ਭੁਲਾਇਆ ਜਾ ਸਕਦਾ ਹੈ ਅਤੇ ਨਾ ਹੀ ਆਉਣ ਵਾਲੀ ਪੀੜ੍ਹੀ ਨੂੰ ਇਸ ਤੋਂ ਵਾਂਝਾ ਰੱਖਿਆ ਜਾਣਾ ਚਾਹੀਦਾ ਹੈ।ਛੋਟੀ ਉਮਰ ਵਿੱਚ ਚਾਰ ਸਾਹਿਬਜ਼ਾਦਿਆਂ ਨੇ ਧਰਮ ਦੀ ਰੱਖਿਆ ਲਈ ਆਪਣੇ ਪ੍ਰਾਣ ਨਿਊਛਾਵਰ ਕਰ ਦਿੱਤੇ।ਇਸੇ ਦੌਰਾਨ ਦਿਨੇਸ਼ ਬੱਸੀ ਨੇ ਜੱਸਾ ਸਿੰਘ ਰਾਮਗੜ੍ਹੀਆ ਹਾਲ ਦੇ ਅਹੁੱਦੇਦਾਰਾਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ ਤੋਂ ਇਲਾਵਾ ਮੁੱਖ ਮਹਿਮਾਨ ਵਜੋਂ ਸੀਨੀਅਰ ਕਾਂਗਰਸੀ ਆਗੂ ਮਨੋਹਰ ਸਿੰਘ ਭੁੱਲਰ ਹਾਜ਼ਰ ਰਹੇ।ਉਨ੍ਹਾਂ ਦੇ ਨਾਲ ਮਨਜੀਤ ਸਿੰਘ (ਪ੍ਰੈਜ਼ੀਡੈਂਟ ਰਾਮਗੜ੍ਹੀਆ ਭਾਈਬੰਦੀ ਹਾਲ), ਸੁਖਵਿੰਦਰ ਸਿੰਘ ਤੇ ਅਮਰਦੀਪ ਸਿੰਘ ਰਾਜੇਵਾਲ ਦੋਨੋ ਮਹਾ ਮੰਤਰੀ, ਲਖਵਿੰਦਰ ਸਿੰਘ ਖੋਖਰ (ਸਾਬਕਾ ਪ੍ਰਧਾਨ), ਪਲਵਿੰਦਰ ਸਿੰਘ ਵਿਰਦੀ, ਇਕਬਾਲ ਸਿੰਘ ਸਰੀ, ਮਨਦੀਪ ਭੁੱਲਰ, ਪਵਨ ਕੁਮਾਰ ਰੱਖੜਾ, ਜਸਵੰਤ ਸਿੰਘ, ਜਰਨੈਲ ਸਿੰਘ, ਹਰਜਿੰਦਰ ਸਿੰਘ ਜੋੜੀਆ, ਸਿਮਰਨਜੀਤ ਸਿੰਘ ਰਾਜਪੂਤ, ਬਾਬਾ ਚਾਹਲ, ਜਸਪਾਲ ਸਿੰਘ ਕੰਡਾ, ਇਕਬਾਲ ਸਿੰਘ ਐਚ.ਕੇ, ਬਿੱਟੂ ਇੰਦਰਾ, ਜਸਪਾਲ ਸਿੰਘ, ਕੌਂਸਲਰ ਰਾਜੀਵ ਛਾਬੜਾ, ਰਾਜਬੀਰ ਸਿੰਘ, ਇਕਬਾਲ ਸਿੰਘ ਮਜੀਠੀਆ, ਮੁਖਤਾਜ ਸਿੰਘ ਵੇਰਕਾ, ਗੁਰਵਿੰਦਰ ਸਿੰਘ ਸਮੇਤ ਕਈ ਪਤਵੰਤੇ ਮਜ਼ੂਦ ਰਹੇ।
ਪ੍ਰੋਗਰਾਮ ਵਿੱਚ ਜੱਜਾਂ ਦੀ ਭੂਮਿਕਾ ਗੁਰਪ੍ਰੀਤ ਸਿੰਘ, ਸ਼ਮਸ਼ੇਰ ਸਿੰਘ ਅਤੇ ਸਿਮਰਪਾਲ ਸਿੰਘ ਵਲੋਂ ਨਿਭਾਈ ਗਈ।

Check Also

ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼

ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …