ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਦੇ ਹਲਕਾ ਬਾਬਾ ਬਕਾਲਾ ਤੋਂ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬੀਆਂ ਲਈ ਨਵੇਂ ਸਾਲ ਦੇ ਖ਼ਾਸ ਤੋਹਫ਼ੇ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਨਵਰੀ ਮਹੀਨੇ ਤੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕਰਨ ਦਾ ਇਤਿਹਾਸਕ ਫੈਸਲਾ ਲਿਆ ਗਿਆ ਹੈ।ਜਿਸ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਮੁਫ਼ਤ ਇਲਾਜ਼ ਉਪਲੱਬਧ ਕਰਵਾਇਆ ਜਾਵੇਗਾ, ਜੋ ਕਿ ਪੰਜਾਬ ਦੇ ਸਿਹਤ ਖੇਤਰ ਵਿੱਚ ਇਕ ਕ੍ਰਾਂਤੀਕਾਰੀ ਕਦਮ ਹੈ।
ਟੌਂਗ ਨੇ ਕਿਹਾ ਕਿ ਸਿਹਤ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਯੋਜਨਾ ਦੀ ਜਾਣਕਾਰੀ ਵੱਡੇ ਪੱਧਰ ‘ਤੇ ਲੋਕਾਂ ਤੱਕ ਪਹੁੰਚੇ ਅਤੇ ਹਰ ਹੱਕਦਾਰ ਪਰਿਵਾਰ ਨੂੰ ਇਸ ਯੋਜਨਾ ਦਾ ਪੂਰਾ ਲਾਭ ਮਿਲੇ।ਇਹ ਯੋਜਨਾ ਲੋਕਾਂ ਨੂੰ ਮਹਿੰਗੇ ਇਲਾਜ਼ ਦੇ ਬੋਝ ਤੋਂ ਮੁਕਤ ਕਰੇਗੀ ਅਤੇ ਗਰੀਬ ਤੋਂ ਗਰੀਬ ਪਰਿਵਾਰਾਂ ਨੂੰ ਵੀ ਚੰਗੀਆਂ ਸਿਹਤ ਸਹੂਲਤਾਂ ਪ੍ਰਾਪਤ ਹੋਣਗੀਆਂ।ਲੋਕ ਬਿਨਾਂ ਕਿਸੇ ਆਰਥਿਕ ਚਿੰਤਾ ਦੇ ਆਪਣੇ ਇਲਾਜ ਲਈ ਸਰਕਾਰੀ ਅਤੇ ਨਿਰਧਾਰਿਤ ਪ੍ਰਾਈਵੇਟ ਹਸਪਤਾਲਾਂ ਦੀ ਸਹਾਇਤਾ ਲੈ ਸਕਣਗੇ।
Check Also
ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ
ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …
Punjab Post Daily Online Newspaper & Print Media