ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਪ੍ਰਵੀਨ ਪ੍ਰਸੁਨ, ਡਾਕਘਰਾਂ ਦੇ ਸੁਪਰਡੈਂਟ (ਹੈਡਕੁਆਰਟਰ) ਅੰਮ੍ਰਿਤਸਰ ਡਾਕ ਮੰਡਲ ਨੇ ਕਿਹਾ ਕਿ ਡਾਕ ਵਿਭਾਗ ਨਾਗਰਿਕਾਂ ਨੂੰ ਬਿਹਤਰ ਸੇਵਾ ਪ੍ਰਦਾਨ ਕਰਨ ਲਈ ਆਪਣੇ ਕੰਮਕਾਜ਼ੀ ਤਰੀਕਿਆਂ ਵਿੱਚ ਲਗਾਤਾਰ ਬਦਲਾਅ ਕਰ ਰਿਹਾ ਹੈ।ਨਾਗਰਿਕਾਂ ਦੀ ਸਹੂਲਤ ਲਈ ਅੰਮ੍ਰਿਤਸਰ ਸ਼ਹਿਰ ਦੇ ਸਾਰੇ ਡਾਕਘਰਾਂ ਵਿੱਚ ਡਾਕ ਬੁਕਿੰਗ ਦਾ ਸਮਾਂ ਸਵੇਰੇ 9:00 ਵਜੇ ਤੋਂ ਸ਼ਾਮ 3:00 ਵਜੇ ਦੀ ਜਗ੍ਹਾ ਸਵੇਰੇ 9:00 ਵਜੇ ਤੋਂ ਸ਼ਾਮ 4:00 ਵਜੇ ਤੱਕ ਕਰ ਦਿੱਤਾ ਗਿਆ ਹੈ ਅਤੇ ਅੰਮ੍ਰਿਤਸਰ ਮੁੱਖ ਡਾਕਘਰ ਵਿੱਚ ਬੁਕਿੰਗ ਦਾ ਸਮਾਂ ਸਵੇਰੇ 9.00 ਵਜੇ ਤੋਂ ਰਾਤ 8 ਵਜੇ ਤੱਕ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ, ਸ਼ਹਿਰ ਤੋਂ ਬਾਹਰ ਸਥਿਤ ਦਫਤਰਾਂ ਵਿੱਚ ਬੁਕਿੰਗ ਦੇ ਸਮੇਂ ਨੂੰ ਵੀ ਸਵੇਰੇ 9:00 ਵਜੇ ਤੋਂ ਸ਼ਾਮ 3:30 ਵਜੇ ਤੱਕ ਬਦਲ ਦਿੱਤਾ ਗਿਆ ਹੈ।ਇਹ ਬਦਲਾਅ ਨਾਗਰਿਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਕੀਤਾ ਗਿਆ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media