ਅੰਮ੍ਰਿਤਸਰ, 29 ਦਸੰਬਰ (ਜਗਦੀਪ ਸਿੰਘ) – ਸ੍ਰੀ ਦਰਬਾਰ ਸਾਹਿਬ ਦੀਆਂ ਪਰਕਰਮਾਂ ਵਿੱਚ ਲੱਗੇ ਪੁਰਾਤਨ ਖੰਭਿਆਂ ’ਚੋਂ ਨੁਕਸਾਨੇ ਗਏ ਇਕ ਖੰਭੇ ਨੂੰ ਰਿਪੇਅਰ
ਲਈ ਉਤਾਰੇ ਜਾਣ ਮਗਰੋਂ ਸੋਸ਼ਲ ਮੀਡੀਆ ’ਤੇ ਹੋ ਰਹੇ ਗੁੰਮਰਾਹਕੁੰਨ ਪ੍ਰਚਾਰ ਬਾਰੇ ਪ੍ਰਤੀਕਿਰਿਆ ਦਿੰਦਿਆਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਕਿਹਾ ਕਿ ਇਹ ਸੰਗਤਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਰਿਪੇਅਰ ਲਈ ਉਤਾਰਿਆ ਗਿਆ ਹੈ।ਧੰਗੇੜਾ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾਂ ਵਿੱਚ ਸਥਿਤ ਫਰੀਦਕੋਟ ਰਿਆਸਤ ਵੱਲੋਂ ਬਿਜਲੀ ਸਪਲਾਈ ਲਈ ਲਗਾਏ ਗਏ ਖੰਭਿਆਂ ਵਿੱਚੋਂ ਤਿੰਨ ਖੰਭੇ ਮੌਜੂਦ ਹਨ, ਜਿਨ੍ਹਾਂ ਵਿੱਚੋਂ ਬੁੰਗਾ ਰਾਮਗੜ੍ਹੀਆ ਵਾਲੇ ਪਾਸੇ ਸਥਿਤ ਇਹ ਖੰਭਾ ਨੁਕਸਾਨਿਆ ਗਿਆ ਸੀ, ਜੋ ਇਸ ਵੇਲੇ ਪਾਈਪਾਂ ਅਤੇ ਤਾਰਾਂ ਦੇ ਸਹਾਰੇ ਖੜ੍ਹਾ ਸੀ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਪੁੱਜਦੀਆਂ ਸੰਗਤਾਂ ਨੂੰ ਕਿਸੇ ਕਿਸਮ ਦਾ ਨੁਕਸਾਨ ਨਾ ਪਹੁੰਚੇ, ਇਸ ਲਈ ਇਹ ਖੰਭਾ ਮਰੰਮਤ ਲਈ ਉਤਾਰਿਆ ਗਿਆ ਹੈ।ਧੰਗੇੜਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਹਮੇਸ਼ਾਂ ਯਤਨ ਰਿਹਾ ਹੈ ਕਿ ਵਿਰਾਸਤੀ ਨਿਸ਼ਾਨੀਆਂ ਨੂੰ ਹੂਬਹੂ ਰੂਪ ਵਿੱਚ ਸੰਭਾਲਿਆ ਜਾਵੇ।ਇਸ ਖੰਭੇ ਦੀ ਮੁਰੰਮਤ ਕਰਕੇ ਇਸੇ ਰੂਪ ਵਿੱਚ ਜਲਦ ਇਸ ਨੂੰ ਮੁੜ ਸਥਾਪਤ ਕੀਤਾ ਜਾਵੇਗਾ।ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਤਰ੍ਹਾਂ ਦੇ ਗੁੰਮਰਾਹਕੁੰਨ ਪ੍ਰਚਾਰ ਵੱਲ ਧਿਆਨ ਨਾ ਦੇਣ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media