Tuesday, December 30, 2025

ਜਨਵਰੀ ਤੋਂ ਸ਼ੁਰੂ ਹੋਵੇਗੀ ‘ਮੁੱਖ ਮੰਤਰੀ ਸਿਹਤ ਯੋਜਨਾ’, ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਤੱਕ ਦਾ ਮੁਫ਼ਤ ਇਲਾਜ਼ – ਬਰਾੜ

ਅੰਮ੍ਰਿਤਸਰ, 30 ਦਸੰਬਰ (ਜਗਦੀਪ ਸਿੰਘ) – ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਸ਼ਹਿਰ ਦੇ ਜਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਪਨਸਪ (ਪੰਜਾਬ) ਪ੍ਰਭਬੀਰ ਸਿੰਘ ਬਰਾੜ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਹਰ ਪਰਿਵਾਰ ਲਈ ਨਵੇਂ ਸਾਲ ਦੀ ਵੱਡੀ ਭੇਟ ਵਜੋਂ ਜਨਵਰੀ ਮਹੀਨੇ ਤੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕੀਤੀ ਜਾ ਰਹੀ ਹੈ।ਇਸ ਯੋਜਨਾ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਮੁਫ਼ਤ ਇਲਾਜ਼ ਦਿੱਤਾ ਜਾਵੇਗਾ।ਬਰਾੜ ਨੇ ਕਿਹਾ ਕਿ ਇਹ ਯੋਜਨਾ ਗਰੀਬ, ਮਜ਼ਦੂਰ ਅਤੇ ਮੱਧ ਵਰਗ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋਵੇਗੀ, ਕਿਉਂਕਿ ਮਹਿੰਗੇ ਇਲਾਜ਼ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।ਉਨ੍ਹਾਂ ਕਿਹਾ ਕਿ ਵਧ ਰਹੀਆਂ ਇਲਾਜ ਲਾਗਤਾਂ ਨੇ ਆਮ ਲੋਕਾਂ ਦੀ ਕਮਰ ਤੋੜ ਦਿੱਤੀ ਸੀ, ਪਰ ਹੁਣ ਇਸ ਯੋਜਨਾ ਰਾਹੀਂ ਲੋਕ ਬਿਨਾ ਕਿਸੇ ਖ਼ਰਚ ਦੇ ਸਰਕਾਰੀ ਅਤੇ ਨਿਰਧਾਰਿਤ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ਼ ਕਰਵਾ ਸਕਣਗੇ।ਇਹ ਫੈਸਲਾ ਸਿਹਤ ਸਹੂਲਤਾਂ ਨੂੰ ਲੋਕਾਂ ਦੇ ਦਰਵਾਜ਼ੇ ਤੱਕ ਲਿਜਾਣ ਵੱਲ ਇੱਕ ਵੱਡਾ ਕਦਮ ਹੈ।ਬਰਾੜ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੁਆਰਾ ਚਲਾਏ ਜਾ ਰਹੇ ਲੋਕ-ਭਲਾਈ ਦੇ ਕੰਮ ਸਾਬਤ ਕਰ ਰਹੇ ਹਨ ਕਿ ਆਮ ਆਦਮੀ ਪਾਰਟੀ ਸਿਰਫ਼ ਵਾਅਦੇ ਨਹੀਂ ਕਰਦੀ, ਸਗੋਂ ਹਰ ਖੇਤਰ ਵਿੱਚ ਜ਼ਮੀਨੀ ਕੰਮ ਕਰਕੇ ਲੋਕਾਂ ਦੀ ਜ਼ਿੰਦਗੀ ਸੁਧਾਰ ਰਹੀ ਹੈ।

Check Also

ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼

ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …