ਅੰਮ੍ਰਿਤਸਰ, 30 ਦਸੰਬਰ (ਪੰਜਾਬ ਪੋਸਟ ਨਿਊਜ਼) – ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸਰਦਾਰ ਦਲਬੀਰ ਸਿੰਘ ਟੌਂਗ ਨੇ ਬਾਬਾ ਬਕਾਲਾ ਵਿਖੇ ਆਵਾਸ ਯੋਜਨਾ ਤਹਿਤ ਘਰ ਬਣਾਉਣ ਲਈ 95 ਪਰਿਵਾਰਾਂ ਨੂੰ 2 ਕਰੋੜ 37 ਲੱਖ 50 ਹਜਾਰ ਰੁਪਏ ਦੀ ਰਾਸ਼ੀ ਵੰਡਣ ਸਮੇਂ ਕੀਤਾ। ਸਰਦਾਰ ਟੌਂਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਗਰੀਬ ਅਤੇ ਜਰੂਰਤਮੰਦ ਪਰਿਵਾਰਾਂ ਨੂੰ ਪੱਕਾ ਘਰ ਮੁੱਹਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਸਕੀਮ ਸਬੰਧੀ ਲੋਕਾਂ ਨੂੰ ਲਗਾਤਾਰ ਜਾਗਰੂਕ ਵੀ ਕੀਤਾ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਇਹ ਰਕਮ ਗਰੀਬ ਪਰਿਵਾਰਾਂ ਨੂੰ ਆਪਣੇ ਸੁਪਨੇ ਦਾ ਘਰ ਬਣਾਉਣ ਵਿੱਚ ਵੱਡੀ ਸਹਾਇਤਾ ਦੇਵੇਗੀ।ਸਰਦਾਰ ਟੌਂਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਕਮਜ਼ੋਰ ਵਰਗਾਂ ਨੂੰ ਮਜਬੂਤ ਕਰਨਾ ਹੈ ਅਤੇ ਉਹਨਾਂ ਨੂੰ ਸਿਹਤ ਸਿੱਖਿਆ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ।
ਵਿਧਾਇਕ ਟੌਂਗ ਨੇ ਦੱਸਿਆ ਕਿ ਆਵਾਸ ਯੋਜਨਾ ਤਹਿਤ ਲੋੜਵੰਦਾਂ ਨੂੰ ਉਹਨਾਂ ਦੇ ਘਰ ਦੀ ਛੱਤ, ਕਮਰਾ, ਰਸੋਈ ਅਤੇ ਬਾਥਰੂਮ ਬਣਾਉਣ ਲਈ ਢਾਈ ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ।
Punjab Post Daily Online Newspaper & Print Media