ਅੰਮ੍ਰਿਤਸਰ, 01 ਜਨਵਰੀ 2026 (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਵੇਂ ਸਾਲ 2026 ਦੀ ਸ਼ੁਰੂਆਤ ਮੌਕੇ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ।ਉਨ੍ਹਾਂ ਨੇ ਸਰਬੱਤ ਦੇ ਭਲੇ, ਪੰਜਾਬ ਦੀ ਤਰੱਕੀ ਅਤੇ ਸੂਬੇ ਵਿੱਚ ਸ਼ਾਂਤੀ ਤੇ ਭਾਈਚਾਰਕ ਸਾਂਝ ਲਈ ਅਰਦਾਸ ਕੀਤੀ।ਸਪੀਕਰ ਸੰਧਵਾਂ ਨੇ ਕਿਹਾ ਕਿ ਨਵਾਂ ਸਾਲ ਪੰਜਾਬ ਲਈ ਖੁਸ਼ਹਾਲੀ, ਸ਼ਾਂਤੀ ਅਤੇ ਏਕਤਾ ਦਾ ਸੁਨੇਹਾ ਲੈ ਕੇ ਆਵੇ-ਇਹੀ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਗਈ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪੀਕਰ ਸੰਧਵਾਂ ਨੇ ਸਮੂਹ ਪੰਜਾਬ ਵਾਸੀਆਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਪੰਜਾਬ ਮੁੜ ਤਰੱਕੀ ਦੇ ਰਾਹ ’ਤੇ ਅੱਗੇ ਵਧੇਗਾ। 328 ਸਰੂਪਾਂ ਦੇ ਮਾਮਲੇ ’ਤੇ ਗੱਲ ਕਰਦਿਆਂ ਸਪੀਕਰ ਨੇ ਕਿਹਾ ਕਿ ਇਹ ਬਹੁਤ ਹੀ ਸੰਵੇਦਨਸ਼ੀਲ ਅਤੇ ਗੰਭੀਰ ਮਾਮਲਾ ਹੈ।ਉਨਾਂ ਕਿਹਾ ਕਿ ਸੰਗਤਾਂ ਦੇ ਸੰਘਰਸ਼ ਨੂੰ ਦੇਖਦੇ ਹੋਏ 16 ਲੋਕਾਂ ਖਿਲਾਫ਼ ਐਫ.ਆਈ.ਆਰ ਦਰਜ਼ ਕੀਤੀ ਗਈ ਹੈ। ਸੰਧਵਾਂ ਨੇ ਸਪੱਸ਼ਟ ਕੀਤਾ ਕਿ ਸਰਕਾਰ ਦਾ ਕੰਮ ਕਾਨੂੰਨ ਨੂੰ ਆਪਣਾ ਕੰਮ ਕਰਨ ਦੇਣਾ ਹੈ ਅਤੇ ਕਿਸੇ ਨਾਲ ਵੀ ਅਨਿਆਂ ਨਹੀਂ ਹੋਣ ਦਿੱਤਾ ਜਾਵੇਗਾ।ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਮਿਲੇਗੀ।ਉਨਾਂ ਕਿਹਾ ਕਿ ਇਸ ਮਸਲੇ ਵਿੱਚ ਕੋਈ ਵੀ ਰਾਜਨੀਤੀ ਨਹੀਂ ਕੀਤੀ ਜਾ ਰਹੀ।
Check Also
ਭਗਤਾਂਵਾਲਾ ਡੰਪ ਸਾਈਟ ’ਤੇ ਬਾਇਓ-ਰੀਮੀਡੀਏਸ਼ਨ ਕੰਮ ਨੇ ਫੜੀ ਰਫ਼ਤਾਰ – ਵਧੀਕ ਕਮਿਸ਼ਨਰ
ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੀ ਨਿਗਰਾਨੀ ਹੇਠ ਭਗਤਾਂਵਾਲਾ ਡੰਪ ਸਾਈਟ …
Punjab Post Daily Online Newspaper & Print Media