ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿੰਘ) – ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ
ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਡਾ. ਸਾਧੂ ਸਿੰਘ ਹਮਦਰਦ ਟਰੱਸਟ ਦੇ ਟਰੱਸਟੀ ਅਤੇ ਸਕੱਤਰ ਬੀਬੀ ਪ੍ਰਕਾਸ਼ ਕੌਰ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਟਾ ਕੀਤਾ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰਕ ਮੈਂਬਰਾਂ ਤੇ ਸੁਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਬੀਬੀ ਪ੍ਰਕਾਸ਼ ਕੌਰ ਸਾਦਗੀ ਸੇਵਾ ਤੇ ਸਮਰਪਣ ਭਾਵਨਾ ਦੇ ਪ੍ਰਤੀਕ ਸਨ।ਉਹਨਾਂ ਦੀ ਸਾਹਿਤਕ ਖੇਤਰ ਵਿਚ ਵੀ ਚੰਗੀ ਪਹਿਚਾਣ ਹੈ ਉਨ੍ਹਾਂ ਦੇ ਵਿਛੋੜੇ ਨਾਲ ਸਮਾਜ ਨੂੰ ਬਹੁਤ ਘਾਟਾ ਪਿਆ ਹੈ।
Check Also
ਜ਼ਿਲ੍ਹਾ ਬਾਲ ਸੁਰੱਖਿਆ ਇਕਾਈ ਅੰਮ੍ਰਿਤਸਰ ਵੱਲੋਂ ਬੱਚਿਆਂ ਦੇ ਭੀਖ ਮੰਗਣ ਵਾਲਿਆਂ ਵਿਰੁੱਧ ਕਾਰਵਾਈ
ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਬੱਚਿਆਂ ਦੇ ਭੀਖ ਮੰਗਣ ਅਤੇ ਸ਼ੋਸ਼ਣ …
Punjab Post Daily Online Newspaper & Print Media