ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿੰਘ) – ਸਰਦੀ ਦੇ ਮੌਸਮ ਦੌਰਾਨ ਚੱਲ ਰਹੀ ਕੜਾਕੇ ਦੀ ਠੰਢ ਅਤੇ ਸ਼ੀਤ ਲਹਿਰ ਨੂੰ ਧਿਆਨ ਵਿੱਚ ਰੱਖਦਿਆਂ ਨਗਰ ਨਿਗਮ
ਵਲੋਂ ਸ਼ਹਿਰ ਵਿੱਚ ਬੇਘਰ ਵਿਅਕਤੀਆਂ ਲਈ ਮੁਫ਼ਤ ਰੈਣ ਬਸੇਰਿਆਂ ਦੀ ਵਿਵਸਥਾ ਕੀਤੀ ਗਈ ਹੈ।ਨਗਰ ਨਿਗਮ ਵਲੋਂ ਵਿਕਸਤ ਅਤੇ ਚਲਾਏ ਜਾ ਰਹੇ ਗੋਲ ਬਾਗ ਵਿਖੇ ਪੱਕੇ ਤੋਰ ‘ਤੇ 125 ਅਤੇ ਗੁਰੂ ਨਾਨਕ ਭਵਨ ਵਿਖੇ ਆਰਜੀ ਤੌਰ ਤੇ 15 ਬਿਸਤਰਿਆ ਦਾ ਪ੍ਰਬੰਧ ਕੀਤਾ ਗਿਆ ਹੈ।ਸਰਦੀ ਦੌਰਾਨ ਕੀਤੀਆਂ ਜਾ ਰਹੀਆਂ ਤਿਆਰੀਆਂ ਅਤੇ ਰੈਣ ਬਸੇਰਿਆਂ ਦੀ ਵਿਵਸਥਾ ਬਾਰੇ ਇੱਕ ਸਮੀਖਿਆ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਸਹਾਇਕ ਕਮਿਸ਼ਨਰ ਵਿਸ਼ਾਲ ਵਧਾਵਨ, ਸਕੱਤਰ ਸੁਸ਼ਾਂਤ ਭਾਟੀਆ ਅਤੇ ਹੋਰ ਸਬੰਧਿਤ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।ਕਮਿਸ਼ਨਰ ਬਿਕਰਮਜੀਤ ਸਿੰਘ ਸ਼ਰੇਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਨ੍ਹਾਂ ਆਸਰਾ ਘਰਾਂ ਵਿੱਚ ਬਿਸਤਰਿਆਂ, ਗਰਮ ਕੰਬਲਾਂ ਅਤੇ ਹੀਟਰਾਂ ਦੀ ਪੂਰੀ ਵਿਵਸਥਾ, ਨਾਲ ਹੀ ਪੀਣ ਵਾਲਾ ਪਾਣੀ, ਬਿਜਲੀ, ਸਾਫ਼-ਸਫ਼ਾਈ ਅਤੇ ਮੁੱਢਲੀ ਚਿਕਿਤਸਾ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ, ਤਾਂ ਜੋ ਬੇਘਰ ਲੋਕਾਂ ਨੂੰ ਕੜਾਕੇ ਦੀ ਠੰਢ ਤੋਂ ਬਚਾਇਆ ਜਾ ਸਕੇ।
ਨਗਰ ਨਿਗਮ ਵਲੋਂ ਸਾਰੇ ਸੰਬੰਧਿਤ ਵਿਭਾਗਾਂ ਅਤੇ ਮੈਦਾਨੀ ਅਮਲੇ ਨੂੰ ਹੁਕਮ ਦਿੱਤੇ ਗਏ ਹਨ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਬੇਘਰ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਰੈਣ ਬਸੇਰਿਆਂ ਤੱਕ ਪਹੁੰਚਾਇਆ ਜਾਵੇੇ। ਨਿਗਮ ਵਲੋਂ ਸ਼ਹਿਰ ਦੇ ਨਿਵਾਸੀਆਂ, ਸਮਾਜਿਕ ਸੰਸਥਾਵਾਂ ਅਤੇ ਹੋਰਨਾਂ ਸੰਗਠਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਕਿਸੇ ਬੇਘਰ ਵਿਅਕਤੀ ਨੂੰ ਸਹਾਇਤਾ ਦੀ ਲੋੜ ਹੋਵੇ ਤਾਂ ਤੁਰੰਤ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਸ਼ੀਤ ਲਹਿਰ ਦੌਰਾਨ ਸਮੇਂ ਸਿਰ ਮਦਦ ਪ੍ਰਦਾਨ ਕੀਤੀ ਜਾ ਸਕੇ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕੋਈ ਵੀ ਬੇਘਰ ਵਿਅਕਤੀ ਵਿਅਕਤੀ ਸਖਤ ਸਰਦੀ ਵਿੱਚ ਖੁੱਲ੍ਹੇ ਆਸਮਾਨ ਹੇਠ ਨਾ ਰਹੇ।
Check Also
ਜ਼ਿਲ੍ਹਾ ਬਾਲ ਸੁਰੱਖਿਆ ਇਕਾਈ ਅੰਮ੍ਰਿਤਸਰ ਵੱਲੋਂ ਬੱਚਿਆਂ ਦੇ ਭੀਖ ਮੰਗਣ ਵਾਲਿਆਂ ਵਿਰੁੱਧ ਕਾਰਵਾਈ
ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਬੱਚਿਆਂ ਦੇ ਭੀਖ ਮੰਗਣ ਅਤੇ ਸ਼ੋਸ਼ਣ …
Punjab Post Daily Online Newspaper & Print Media