ਅੰਮ੍ਰਿਤਸਰ, 3 ਜਨਵਰੀ (ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਸੁਸਾਇਟੀ ਵਲੋਂ ਆਪਣੇ ਸਮਾਗਮਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਨਵੇਂ ਸਾਲ ਦੀ
ਆਮਦ ’ਤੇ ਇਕ ਵਿਸ਼ੇਸ਼ ‘ਸੰਗੀਤਮਈ ਸ਼ਾਮ’ ਦਾ ਆਯੋਜਨ ਅੱਜ 3 ਜਨਵਰੀ 2026 ਸ਼ਾਮ 5-00 ਵਜੇ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਪੇਸ਼ ਕੀਤਾ ਜਾਵੇਗਾ।ਵਿਰਸਾ ਵਿਹਾਰ ਦੇ ਪ੍ਰਧਾਨ ਕੇਵਲ ਧਾਲੀਵਾਲ ਸਕੱਤਰ ਰਮੇਸ਼ ਯਾਦਵ, ਸੰਗੀਤ ਕਮੇਟੀ ਦੇ ਕਨਵੀਨਰ ਹਰਿੰਦਰ ਸੋਹਲ ਨੇ ਸਾਂਝੇ ਤੌਰ ’ਤੇ ਕਿਹਾ ਕਿ ਇਸ ਸੰਗੀਤਮਈ ਸ਼ਾਮ ਵਿੱਚ ਅੰਮ੍ਰਿਤਸਰ ਦੇ ਸਥਾਨਕ ਨਾਮਵਰ ਤੇ ਉਭਰਦੇ ਗਾਇਕ ਆਪਣੀ ਗਾਇਕੀ ਪੇਸ਼ ਕਰਨਗੇ।
Check Also
ਭਗਤਾਂਵਾਲਾ ਡੰਪ ਸਾਈਟ ’ਤੇ ਬਾਇਓ-ਰੀਮੀਡੀਏਸ਼ਨ ਕੰਮ ਨੇ ਫੜੀ ਰਫ਼ਤਾਰ – ਵਧੀਕ ਕਮਿਸ਼ਨਰ
ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੀ ਨਿਗਰਾਨੀ ਹੇਠ ਭਗਤਾਂਵਾਲਾ ਡੰਪ ਸਾਈਟ …
Punjab Post Daily Online Newspaper & Print Media