ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਿਸੇਸ਼ ਧਿਆਨ ਦੇ ਰਹੀ ਹੈ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਸੂਬੇ ਭਰ ਵਿੱਚ 3000 ਤੋਂ ਵਧੇਰੇ ਖੇਡ ਸਟੇਡੀਅਮ ਵੀ ਬਣਾਏ ਜਾ ਰਹੇ ਹਨ ਤਾਂ ਜੋ ਸਾਡੇ ਨੌਜਵਾਨ ਖੇਡਾਂ ਵਿੱਚ ਮੱਲਾਂ ਮਾਰ ਸਕਣ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾ ਸਕਣ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਚੂੰਗ ਅਤੇ ਮਹਿਤਾ ਵਿਖੇ ਕਰੀਬ 74 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਹ ਪੱਥਰ ਰੱਖਦੇ ਸਮੇਂ ਕੀਤਾ।
ਈ.ਟੀ.ਓ ਨੇ ਦੱਸਿਆ ਕਿ ਪਿੰਡ ਚੂੰਗ ਵਿਖੇ 36 ਲੱਖ ਰੁਪਏ ਦੀ ਲਾਗਤ ਨਾਲ ਅਤੇ ਪਿੰਡ ਮਹਿਤਾ ਵਿਖੇ 37.77 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਹਨਾਂ ਦੋਵਾਂ ਖੇਡ ਸਟੇਡੀਅਮ ਵਿੱਚ ਵਾਲੀਬਾਲ ਗਰਾਊਂਡ ਹਾਈ ਮਾਸਕ ਲਾਈਟਾਂ ਨਵੇਂ ਬਾਥਰੂਮ ਫੁਟ ਲਾਈਟਾਂ ਆਦਿ ਬਣਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਅਤੇ ਇਸੇ ਹੀ ਲੜੀ ਤਹਿਤ ਸੂਬੇ ਭਰ ਵਿੱਚ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਖੇਡਾਂ ਨਾਲ ਨੌਜਵਾਨਾਂ ਦਾ ਜਿਥੇ ਮਾਨਸਿਕ ਤੇ ਸਰੀਰਕ ਵਿਕਾਸ ਹੁੰਦਾ ਹੈ, ਉਥੇ ਨਸ਼ੇ ਵਰਗੀਆਂ ਅਲਾਮਤਾਂ ਤੋਂ ਦੂਰ ਰਹਿੰਦੇ ਹਨ।
Check Also
ਬੀਬੀਕੇ ਡੀਏਵੀ ਦੇ ਵਿਦਿਆਰਥਣਾਂ ਦੀ ਇਨਫੋਸਿਸ ਇਨ ਕੈਂਪਸ ਰਿਕਰੁਟਮੈਂਟ ਤਹਿਤ ਚੋਣ
ਅੰਮ੍ਰਿਤਸਰ, 4 ਜਨਵਰੀ (ਜਗਦੀਪ ਸਿੰਘ) – ਬੀ ਬੀ ਕੇ ਡੀ ਏ ਵੀ ਕਾਲਜ ਫਾਰ ਵੂਮੈਨ, …
Punjab Post Daily Online Newspaper & Print Media