ਸ੍ਰੀ ਅੰਮ੍ਰਿਤਸਰ, 6 ਜਨਵਰੀ (ਜਗਦੀਪ ਸਿੰਘ) – ਭਾਰਤ ਦੇ ਗ੍ਰਹਿ ਮੰਤਰਾਲੇ ਦੇ ਐਫ.ਸੀ.ਆਰ.ਏ ਵਿਭਾਗ ਦੇ ਜਾਇੰਟ ਡਾਇਰੈਕਟਰ ਸੋਰਭ ਬਾਂਸਲ, ਡਿਪਟੀ ਡਾਇਰੈਕਟਰ ਆਯੂਸ਼ ਬਾਂਸਲ, ਆਈ.ਸੀ.ਏ.ਆਈ ਦੇ ਪ੍ਰਧਾਨ ਸੀ.ਏ ਚਰਨਜੋਤ ਸਿੰਘ ਅਤੇ ਸੀ.ਏ ਰਵੀ ਮਿਗਲਾਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਵੀ ਕੀਤੀ।ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀ.ਏ ਪ੍ਰਦੀਪ ਗੋਇਲ ਅਤੇ ਐਡਵੋਕੇਟ ਦੀਪਿਕਾ ਪ੍ਰਦੀਪ ਗੋਇਲ ਨੇ ਐਫ.ਸੀ.ਆਰ.ਏ ਦੇ ਅਧਿਕਾਰੀਆਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਲੋਈ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸੀ.ਏ ਇਸਪ੍ਰੀਤ ਸਿੰਘ ਨੱਢਾ ਆਦਿ ਮੌਜ਼ੂਦ ਸਨ।
Check Also
ਡਾ. ਕਮਲਦੀਪ ਸ਼ਰਮਾ ਨੂੰ ਆਈ.ਡੀ.ਏ ਅੰਮ੍ਰਿਤਸਰ ਨੇ ਪ੍ਰਧਾਨ ਦਾ ਅਹੁੱਦਾ ਸੰਭਾਲਿਆ
ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ) – ਡਾ. ਕਮਲਦੀਪ ਸ਼ਰਮਾ (ਐਮ.ਡੀ.ਐਸ ਪ੍ਰੋਸਥੋਡੋਂਟਿਕਸ), ਡਾ. ਕਮਲਜ਼ ਸਮਾਈਲ ਸਟੂਡੀਓ …
Punjab Post Daily Online Newspaper & Print Media