Sunday, February 1, 2026

ਸੂਬੇ ਦੇ ਹਰੇਕ ਦਿਵਿਆਂਗ ਨੂੰ ਦਿੱਤੇ ਜਾਣਗੇ ਸਹਾਇਕ ਉਪਕਰਣ – ਈ.ਟੀ.ਓ

7 ਜਨਵਰੀ ਨੂੰ ਮਜੀਠਾ ਅਤੇ 8 ਜਨਵਰੀ ਨੂੰ ਅਜਨਾਲਾ ਵਿਖੇ ਲੱਗੇਗਾ ਕੈਂਪ

ਅੰਮ੍ਰਿਤਸਰ, 7 ਜਨਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਬਿਨਾਂ ਕਿਸੇ ਭੇਦਭਾਵ ਦੇ ਸੂਬੇ ਦਾ ਵਿਕਾਸ ਕਰ ਰਹੀ ਹੈ ਅਤੇ ਪਿੱਛਲੀਆਂ ਸਰਕਾਰਾਂ ਵਲੋਂ ਕੇਵਲ ਆਪਣਾ ਹੀ ਵਿਕਾਸ ਕੀਤਾ ਹੈ ਨਾ ਕਿ ਸੂਬੇ ਦਾ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ ਕੈਬਨਿਟ ਮੰਤਰੀ ਪੰਜਾਬ ਵਲੋਂ ਅਲਿਮਕੋ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡਿਆਲਾ ਗੁਰੂ ਵਿਖੇ ਲਗਾਏ ਗਏ ਕੈਂਪ ਦਾ ਉਦਘਾਟਨ ਕਰਦਿਆਂ ਕੀਤਾ।
ਕੈਬਨਿਟ ਮੰਤਰੀ ਈ.ਟੀ.ਓ ਨੇ ਦੱਸਿਆ ਕਿ ਅਲਿਮਕੋ ਵਲੋਂ ਦਿਵਿਆਂਗ ਵਿਅਕਤੀਆਂ ਦੀਆਂ ਲੋੜਾਂ ਦਾ ਪਤਾ ਲਗਾਉਣ ਲਈ ਵਿਸ਼ੇਸ਼ ਕੈਂਪ ਲਗਾਏ ਗਏ ਸਨ।ਅੱਜ ਜੰਡਿਆਲਾ ਵਿਖੇ ਕੈਂਪ ਲਗਾ ਕੇ ਲੋੜਵੰਦ ਵਿਅਕਤੀਆ ਦੇ ਸਹਾਇਕ ਉਪਕਰਣ ਦਿੱਤੇ ਗਏ।ਉਨ੍ਹਾਂ ਨੇ ਕਿਹਾ ਕਿ ਦਿਵਿਆਂਗ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਹੋਈਆਂ ਹਨ ਅਤੇ ਛੇਤੀ ਹੀ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਸ਼ੇਸ਼ ਕੈਂਪ ਲਗਾ ਕੇ ਬਾਕੀ ਰਹਿੰਦੇ ਲੋਕਾਂ ਤੱਕ ਵੀ ਲੋੜੀਂਦੀ ਸਹਾਇਤਾ ਸਮੱਗਰੀ ਪਹੁੰਚਾਈ ਜਾਵੇਗੀ।
ਈ.ਟੀ.ਓ ਨੇ ਦੱਸਿਆ ਕਿ ਅੱਜ ਦੇ ਕੈਂਪਾਂ ਵਿੱਚ 59 ਵਿਅਕਤੀਆਂ ਨੂੰ ਅਲਿਮਕੋ ਦੀ ਸਹਾਇਤਾ ਨਾਲ ਲਗਾਏ ਗਏ ਵਿਸ਼ੇਸ਼ ਕੈਂਪ ਦੌਰਾਨ ਕਰੀਬ 10 ਲੱਖ ਰੁਪੲੈ ਦੇ 110 ਸਹਾਇਕ ਉਪਰਕਣ ਵੰਡੇ ਗਏ ਹਨ।ਦਿਵਿਆਂਗਾਂ ਨੂੰ 12 ਮੋਟੋਰਾਈਜਡ ਟਰਾਈਸਾਈਕਲ, 21 ਟਰਾਈ ਸਾਈਕਲ, 9 ਵੀਲ ਚੇਅਰ, 1 ਟੀ.ਐਲ.ਐਮ ਕਿੱਟ, 12 ਸੁਣਨ ਵਾਲੀਆਂ ਮਸ਼ੀਨਾਂ, 24 ਬੇਸਾਖੀਆਂ, 13 ਵਾਲਕਿੰਗ ਸਟਿੱਕ, 6 ਵਾਰਕ, 9 ਕੁਸ਼ਨਜ਼ ਅਤੇ 3 ਬਨਾਉਟੀ ਅੰਗ ਵੰਡੇ ਗਏ ਹਨ।
ਉਨ੍ਹਾਂ ਨੇ ਕਿਹਾ ਕਿ ਛੇਤੀ ਹੀ ਸੂਬੇ ਦੇ ਹਰੇਕ ਵਿਅਕਤੀ ਨੂੰ 10 ਲੱਖ ਰੁਪਏ ਸਿਹਤ ਬੀਮਾ ਯੋਜਨਾ ਦਾ ਲਾਭ ਮਿਲ ਜਾਵੇਗਾ।ਕੈਂਪ ਦੋਰਾਨ ਸੀਨੀਅਰ ਮੈਡੀਕਲ ਅਫਸਰ ਡਾ: ਮਨਜੀਤ ਸਿੰਘ ਰਟੌਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ 10 ਲੱਖ ਰੁਪੲੈ ਸਿਹਤ ਬੀਮਾ ਕਾਰਡ ਜਰੂਰ ਬਣਵਾਉਣ।ਦਿਵਿਆਂਗ ਵਿਅਕਤੀਆਂ ਨੂੰ ਸਹਾਇਕ ਉਪਕਰਣ ਮੁਹੱਈਆ ਕਰਨ ਲਈ 7 ਜ਼ਨਵਰੀ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਜੀਠਾ ਅਤੇ 8 ਜਨਵਰੀ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਜਨਾਲਾ ਵਿਖੇ ਕੈਂਪ ਲੱਗੇਗਾ।
ਇਸ ਮੌਕੇ ਐਸ.ਡੀ.ਐਮ ਅਮਨਪ੍ਰੀਤ ਸਿੰਘ, ਜਿਲ੍ਹਾ ਸਮਾਜਿਕ ਸੁਰੱਖਿਆ ਤੇ ਭਲਾਈ ਅਫਸਰ, ਮੈਡਮ ਸੁਹਿੰਦਰ ਕੌਰ, ਮੈਡਮ ਸੁਨੈਨਾ ਰੰਧਾਵਾ, ਸਤਿੰਦਰ ਸਿੰਘ, ਸ਼ਹਿਰੀ ਪ੍ਰਧਾਨ ਜੰਡਿਆਲਾ ਗੁਰੂ ਅਤੇ ਸਰਬਜੀਤ ਸਿੰਘ ਡਿੰਪੀ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

Check Also

ਨਗਰ ਨਿਗਮ ਵਲੋਂ ਸ਼ਹਿਰ ਦੇ ਪ੍ਰਮੁੱਖ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਐਂਟੀ-ਇੰਕਰੋਚਮੈਂਟ ਮੁਹਿੰਮ

ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸ਼ਹਿਰ ਵਿੱਚ ਸੁਚਾਰੂ ਟ੍ਰੈਫਿਕ ਵਿਵਸਥਾ, ਲੋਕ ਸੁਵਿਧਾ, ਪੈਦਲ ਯਾਤਰੀਆਂ …