Thursday, September 24, 2026

ਖਾਲਸਾ ਕਾਲਜ ਨਰਸਿੰਗ ਦੀ ਟੀਮ ਨੇ ਡੇਂਗੂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਡੇਂਗੂ ਸਬੰਧੀ ਜਾਗਰੂਕ ਕਰਨ ਸਬੰਧੀ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਛੇਹਰਟਾ ਵਿਖੇ ਡੇਂਗੂ ਵਿਰੋਧੀ ਮੁਹਿੰਮ ਦਾ ਅਗਾਜ਼ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਹਾਇਕ ਪ੍ਰੋਫੈਸਰ ਸ੍ਰੀਮਤੀ ਸੁਧਾ, ਸ੍ਰੀਮਤੀ ਕਵਲਜੀਤ ਕੌਰ ਅਤੇ ਐਨ.ਐਸ.ਜੀ ਟਿਊਟਰ ਸ੍ਰੀਮਤੀ ਗਗਨਦੀਪ ਕੌਰ ਦੀ ਅਗਵਾਈ ਹੇਠ ਟੀਮ ਨੇ ਡੇਂਗੂ ਦੇ ਲੱਛਣਾਂ ਅਤੇ ਇਸ ਦੀ ਰੋਕਥਾਮ ਦੇ ਉਪਾਵਾਂ ਬਾਰੇ ਆਮ ਲੋਕਾਂ ਨੂੰ ਜਾਗ੍ਰਿਤ ਕੀਤਾ।
ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਦੱਸਿਆ ਕਿ ਇਸ ਮੁਹਿੰਮ ’ਚ ਕਾਲਜ ਦੇ ਐਮ.ਐਸ.ਸੀ ਨਰਸਿੰਗ ਪਹਿਲਾ ਸਾਲ ਅਤੇ ਏ.ਐਨ.ਐਮ ਪਹਿਲਾ ਸਾਲ ਦੀਆਂ ਵਿਦਿਆਰਥਣਾਂ ਨੇ ਡੇਂਗੂ ਦੇ ਲੱਛਣਾਂ ਅਤੇ ਇਸ ਦੀ ਰੋਕਥਾਮ ਦੇ ਉਪਾਵਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਉਤਸ਼ਾਹ ਨਾਲ ਹਿੱਸਾ ਲਿਆ।ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਡੇਂਗੂ ਦਾ ਮੁਕਾਬਲਾ ਕਰਨ ਲਈ ਸਿਹਤ ਸੰਭਾਲ ਪੇਸ਼ੇਵਰਾਂ, ਕਮਿਊਨਿਟੀ ਲੀਡਰਾਂ ਅਤੇ ਜਨਤਾ ਵਿਚਕਾਰ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਸੀ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …