ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ) – ਸ੍ਰੀਮਤੀ ਹਰਪ੍ਰੀਤ ਕੋਰ ਲੇਡੀ ਪ੍ਰਧਾਨ ਰੈਡ ਕਰਾਸ ਅੰਮ੍ਰਿਤਸਰ ਵਲੋਂ ਆਯੋਜਿਤ ਇੱਕ ਮਹਿਲਾ ਸ਼ਕਤੀਕਰਨ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸ਼੍ਰੀਮਤੀ ਸ਼ਾਵੀ ਗੁਪਤਾ ਪਤਨੀ ਰੋਹਿਤ ਗੁਪਤਾ ਪੀ.ਸੀ.ਐਸ ਵਧੀਕ ਡਿਪਟੀ ਕਮਿਸ਼ਨਰ (ਜ),ਅੰਮ੍ਰਿਤਸਰ ਵੱਲੋ ਕੀਤੀ ਗਈ ਅਤੇ ਇਸ ਪ੍ਰੋਗਰਾਮ ਵਿੱਚ ਸ਼੍ਰੀ ਮਤੀ ਮਨਦੀਪ ਕੌਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਇਸ ਸਮਾਰੋਹ ਵਿੱਚ ਸੈਮਸਨ ਮਸੀਹ ਸੈਕਟਰੀ ਰੈਡ ਕਰਾਸ ਨੇ ਆਏ ਹੋਏ ਮਹਿਮਾਨਾ ਨੂੰ ‘ਜੀ ਆਇਆਂ’ ਕਿਹਾ ਅਤੇ ਮੁੱਖ ਮਹਿਮਾਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਔਰਤ ਦਾ ਸਮਾਜ ਵਿੱਚ ਇੱਕ ਵਡਮੁੱਲਾ ਯੋਗਦਾਨ ਹੈ, ਕਿਉਕਿ ਕਿਸੇ ਵੀ ਸਮਾਜ ਤੋ ਬੇਹਤਰ ਬਣਾਉਣ ਲਈ ਔਰਤਾਂ ਦੀ ਭਾਗੇਦਾਰੀ ਵਡਮੁੱਲੀ ਹੈ ਅਤੇ ਇਹ ਹੀ ਮਾਨਵਤਾ ਦੀ ਸੇਵਾ ਹੀ ਸੱਚੀ ਸੇਵਾ ਹੈ।ਉਨ੍ਹਾਂ ਨੇ ਅੱਜ ਡਾ ਕਰਮਜੀਤ ਸਿੰਘ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਦੇਵ ਹਸਪਤਾਲ ਦੀ ਹਾਜ਼ਰੀ ਵਿੱਚ ਬੇਬੇ ਨਾਨਕੀ ਜੱਚਾ ਬੱਚਾ ਵਾਰਡ ਵਿੱਚ ਨੰਵ ਜੰਮੇ ਬੱਚਿਆਂ ਨੂੰ ਜਨਮ ਦੇਣ ਵਾਲਿਆ ਔਰਤਾਂ ਦਾ ਹਾਲ ਪੁੱਛਿਆ ਅਤੇ ਆਪਣੀਆ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਲੋੜਵੰਦ ਔਰਤਾਂ ਨੂੰ ਕੰਬਲ ਵੀ ਵੰਡੇ ਅਤੇ ਗੁਰੂ ਨਾਨਕ ਦੇਵ ਹਸਪਤਾਲ ਦੇ ਮੈਡੀਕਲ ਸਟਾਫ ਦੇ ਕੰਮ ਦੀ ਪ੍ਰਸ਼ੰਸਾ ਵੀ ਕੀਤੀ।ਡਾ. ਕਰਮਜੀਤ ਸਿੰਘ ਅਤੇ ਡਾ. ਅਨੂਜੀਤ ਕੋਰ ਵਲੋਂ ਇਹ ਦੱਸਿਆ ਗਿਆ ਕਿ ਹਰ ਰੋਜ਼ ਬੇਬੇ ਨਾਨਕੀ ਜੱਚਾ ਬੱਚਾ ਵਾਰਡ ਵਿੱਚ 35 ਤੋਂ 40 ਬੱਚੇ ਜਨਮ ਲੈਦੇ ਹਨ।
Check Also
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …
Punjab Post Daily Online Newspaper & Print Media