Wednesday, January 14, 2026

ਆਟੋ ਰਿਕਸ਼ਿਆਂ ’ਤੇ ਸਮਰੱਥਾ ਤੋਂ ਵੱਧ ਸਕੂਲੀ ਬੱਚੇ ਬਿਠਾਉਣ ’ਤੇ ਪਾਬੰਦੀ

ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) – ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਰੋਹਿਤ ਗੁਪਤਾ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ 2023 ਦੀ ਧਾਰਾ 163 ਬੀ.ਐਨ.ਐਸ.ਐਸ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹਾ ਅੰਮ੍ਰਿਤਸਰ ਵਿੱਚ ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮਰੱਥਾ ਤੋਂ ਵੱਧ ਬੱਚਿਆਂ ਨੂੰ ਸਕੂਲ ਵਿੱਚ ਲੈ ਕੇ ਜਾਣ ‘ਤੇ ਰੋਕ ਲਾ ਦਿੱਤੀ ਹੈ।ਇਸ ਸਬੰਧੀ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਸਮੂਹ ਸਕੂਲਾਂ ਦੇ ਪ੍ਰਿੰਸੀਪਲ/ਹੈਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ ਪੱਧਰ ’ਤੇ ਮਾਪਿਆਂ ਨੂੰ ਇਸ ਸਬੰਧੀ ਜਾਗਰੂਕ ਕਰਨ।ਇਹ ਪਾਬੰਦੀ ਦਾ ਹੁਕਮ 6 ਮਾਰਚ 2026 ਤੱਕ ਲਾਗੂ ਰਹੇਗਾ।

Check Also

ਰੋਟਰੀ ਕਲੱਬ ਅੰਮ੍ਰਿਤਸਰ ਅਤੇ ਆਰਟ ਗੈਲਰੀ ਨੇ ਮਿਲ ਕੇ ਮਨਾਇਆ ਲੋਹੜੀ ਦਾ ਤਿਉਹਾਰ

ਅੰਮ੍ਰਿਤਸਰ, 13 ਜਨਵਰੀ (ਜਗਦੀਪ ਸਿੰਘ) – ਇੰਡੀਅਨ ਅਕੈਡਮੀ ਆਫ ਫਾਈਨ ਆਰਟ ਵਿਖੇ ਲੋਹੜੀ ਦਾ ਤਿਉਹਾਰ …