ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵਨਿਊ ਵਿਖੇ ਸਟਾਰ ਨਾਈਟ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਡਾਇਰੈਕਟਰ ਡਾ. ਮੰਜੂ ਬਾਲਾ ਦੇ ਸਹਿਯੋਗ ਨਾਲ ਕਰਵਾਏ ਗਏ ਪ੍ਰੋਗਰਾਮ ਮੌਕੇ ਬਨੀ ਜੌਹਲ ਨੇ ਆਪਣੇ ਗੀਤਾਂ ਰਾਹੀਂ ਹਰ ਕਿਸੇ ਨੂੰ ਝੂਮਣ ਲਈ ਮਜ਼ਬੂਰ ਕਰ ਦਿੱਤਾ।ਇਸ ਤੋਂ ਪਹਿਲਾਂ ਡਾ. ਮੰਜੂ ਬਾਲਾ, ਐਨ.ਆਈ.ਟੀ ਦਿੱਲੀ ਤੋਂ ਡਾਇਰੈਕਟਰ ਡਾ. ਅਜੈ ਕੁਮਾਰ ਸ਼ਰਮਾ ਨੇ ਰਾਜੀਵ ਸ਼ਰਮਾ, ਇੰਜ਼: ਕਰਨਬੀਰ ਸਿੰਘ ਨਾਲ ਮਿਲ ਕੇ ਬੰਨੀ ਜੌਹਲ ਦਾ ਸਵਾਗਤ ਕਰਦਿਆਂ ਗੁਲਦਸਤਾ ਭੇਂਟ ਕੀਤਾ।ਬਨੀ ਜੌਹਲ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ।
Check Also
ਰੋਟਰੀ ਕਲੱਬ ਅੰਮ੍ਰਿਤਸਰ ਅਤੇ ਆਰਟ ਗੈਲਰੀ ਨੇ ਮਿਲ ਕੇ ਮਨਾਇਆ ਲੋਹੜੀ ਦਾ ਤਿਉਹਾਰ
ਅੰਮ੍ਰਿਤਸਰ, 13 ਜਨਵਰੀ (ਜਗਦੀਪ ਸਿੰਘ) – ਇੰਡੀਅਨ ਅਕੈਡਮੀ ਆਫ ਫਾਈਨ ਆਰਟ ਵਿਖੇ ਲੋਹੜੀ ਦਾ ਤਿਉਹਾਰ …
Punjab Post Daily Online Newspaper & Print Media