Wednesday, January 14, 2026

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾਲੂ ਮਾਤਾ ਪੂਰਨ ਕੌਰ ਅਤੇ ਪਰਿਵਾਰ ਵੱਲੋਂ ਸਵਿੱਫਟ ਗੱਡੀ ਭੇਟ

ਅੰਮ੍ਰਿਤਸਰ, 9 ਜਨਵਰੀ (ਜਗਦੀਪ ਸਿੰਘ) – ਗੁਰੂ ਘਰ ਦੇ ਸ਼ਰਧਾਲੂ ਮਾਤਾ ਪੂਰਨ ਕੌਰ ਅਤੇ ਪਰਿਵਾਰ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਸਵਿੱਫਟ ਗੱਡੀ ਭੇਟ ਕਰਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਗਈ।ਸ਼ਰਧਾਲੂ ਪਰਿਵਾਰ ਨੇ ਸਵਿੱਫਟ ਗੱਡੀ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੂੰ ਸੌਂਪੀਆਂ।ਉਨ੍ਹਾਂ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਪੁੱਜਦੀਆਂ ਹਨ ਅਤੇ ਆਪਣੀ ਸਮਰਥਾ ਗੁਰੂ ਘਰ ਦੀਆਂ ਸੇਵਾਵਾਂ ਵਿੱਚ ਯੋਗਦਾਨ ਪਾਇਆ ਜਾਂਦਾ ਹੈ।ਇਸੇ ਤਹਿਤ ਹੀ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੀ ਤਹਿਸੀਲ ਅਜਨਾਲਾ ਦੇ ਪਿੰਡ ਮੁਕਾਮ ਤੋਂ ਮਾਤਾ ਪੂਰਨ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਨੇ ਗੁਰੂ ਸਾਹਿਬ ਵੱਲੋਂ ਬਖ਼ਸ਼ੀਆਂ ਦਾਤਾਂ ਦੇ ਸ਼ੁਕਰਾਨੇ ਵਜੋਂ ਸਵਿੱਫਟ ਗੱਡੀ ਭੇਟ ਕੀਤੀ ਹੈ।ਸ਼੍ਰੋਮਣੀ ਕਮੇਟੀ ਵੱਲੋਂ ਪੁੱਜੇ ਸ਼ਰਧਾਲੂ ਪਰਿਵਾਰ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਗੁਰਨਾਮ ਸਿੰਘ, ਗੁਰਦੁਆਰਾ ਚੀਫ ਜਗਦੀਸ਼ ਸਿੰਘ ਬੁੱਟਰ, ਗੁਰਦੁਆਰਾ ਗੁਰੂ ਕੇ ਬਾਗ ਦੇ ਮੈਨੇਜਰ ਜਗਜੀਤ ਸਿੰਘ, ਮੈਨੇਜਰ ਸਰਬਦਿਆਲ ਸਿੰਘ, ਸ਼ਰਧਾਲੂ ਪਰਿਵਾਰ ਵੱਲੋਂ ਜਗਤਾਰ ਸਿੰਘ, ਸੁੱਚਾ ਸਿੰਘ, ਗੁਰਬਾਜ਼ ਸਿੰਘ ਤੇ ਗੁਲਜ਼ਾਰ ਸਿੰਘ ਆਦਿ ਮਜ਼ੂਦ ਸਨ।

Check Also

ਰੋਟਰੀ ਕਲੱਬ ਅੰਮ੍ਰਿਤਸਰ ਅਤੇ ਆਰਟ ਗੈਲਰੀ ਨੇ ਮਿਲ ਕੇ ਮਨਾਇਆ ਲੋਹੜੀ ਦਾ ਤਿਉਹਾਰ

ਅੰਮ੍ਰਿਤਸਰ, 13 ਜਨਵਰੀ (ਜਗਦੀਪ ਸਿੰਘ) – ਇੰਡੀਅਨ ਅਕੈਡਮੀ ਆਫ ਫਾਈਨ ਆਰਟ ਵਿਖੇ ਲੋਹੜੀ ਦਾ ਤਿਉਹਾਰ …