Wednesday, January 14, 2026

ਨਾਰੀ ਨਿਕੇਤਨ ਕੰਪਲੈਕਸ ਵਿਖੇ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨਾਲ ਮਨਾਈ ਲੋਹੜੀ

ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਧੀਨ ਚੱਲ ਰਹੇ ਕਮਿਊਨਟੀ ਹੋਮ ਫਾਰ ਮੈਂਟਲੀ ਰਿਟਾਰਡਿਡ ਨਾਰੀ ਨਿਕੇਤਨ ਕੰਪਲੈਕਸ ਅੰਮ੍ਰਿਤਸਰ ਵਿਖੇ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨਾਲ ਲੋਹੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।ਸੰਸਥਾ ਵਿੱਚ ਰਹਿ ਰਹੀਆਂ ਸਹਿਵਾਸਣਾਂ ਨੇ ਡਾਂਸ ਪੇਸ਼ ਕੀਤਾ।ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨੇ ਰਵਾਇਤੀ ਗੀਤਾਂ ਅਤੇ ਨਾਚ ਰਾਹੀਂ ਤਿਉਹਾਰ ਦਾ ਪੂਰਾ ਆਨੰਦ ਮਾਣਿਆ।ਲੋਹੜੀ ਦੇ ਤਿਉਹਾਰ ਨੇ ਸੰਸਥਾ ਦੇ ਮਾਹੌਲ ਨੂੰ ਖੁਸ਼ੀਆਂ, ਉਤਸ਼ਾਹ ਅਤੇ ਆਪਸੀ ਸਾਂਝ ਨਾਲ ਭਰ ਦਿੱਤਾ। ਅਜਿਹੇ ਸਮਾਜਿਕ ਤੇ ਸਭਿਆਚਾਰਕ ਪ੍ਰੋਗਰਾਮ ਬੱਚਿਆਂ ਦੇ ਆਤਮ-ਵਿਸ਼ਵਾਸ ਅਤੇ ਸਮਾਜਿਕ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ।ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅਸੀਸਇੰਦਰ ਸਿੰਘ, ਗੁਰਮੋਹਿੰਦਰ ਸਿੰਘ, ਸ੍ਰੀਮਤੀ ਨਵਦੀਪ ਕੌਰ, ਨਰਿੰਦਰਜੀਤ ਸਿੰਘ ਪੰਨੂ, ਮੈਡਮ ਤਨੂਜਾ ਗੋਇਲ (ਮੈਂਬਰ ਜੇ.ਜੇ.ਬੀ), ਰਮੇਸ਼ ਕਪੂਰ, ਸੁਮੇਸ਼ ਸਲਹੋਤਰਾ, ਰਕੇਸ਼ ਕਪੂਰ (ਜਗਤ ਜਯੋਤੀ ਵੈਲਫੇਅਰ ਸੁਸਾਇਟੀ), ਸਟੇਟ ਆਫਟਰ ਕੇਅਰ ਹੋਮ, ਸੁਪਰਡੈਂਟ ਹੋਮ ਮਿਸ ਸਵਿਤਾ ਰਾਣੀ ਅਤੇ ਸਟਾਫ ਮੈਂਬਰ ਮੋਜ਼ੂਦ ਸਨ ।

Check Also

ਰੋਟਰੀ ਕਲੱਬ ਅੰਮ੍ਰਿਤਸਰ ਅਤੇ ਆਰਟ ਗੈਲਰੀ ਨੇ ਮਿਲ ਕੇ ਮਨਾਇਆ ਲੋਹੜੀ ਦਾ ਤਿਉਹਾਰ

ਅੰਮ੍ਰਿਤਸਰ, 13 ਜਨਵਰੀ (ਜਗਦੀਪ ਸਿੰਘ) – ਇੰਡੀਅਨ ਅਕੈਡਮੀ ਆਫ ਫਾਈਨ ਆਰਟ ਵਿਖੇ ਲੋਹੜੀ ਦਾ ਤਿਉਹਾਰ …