
ਫਾਜ਼ਿਲਕਾ, 15 ਜਨਵਰੀ (ਵਿਨੀਤ ਅਰੋੜਾ) -ਟਰਾਂਸਪੋਰਟ ਵਿਭਾਗ ਵੱਲੋਂ ਆਮ ਲੋਕਾਂ ਤੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਸਬੰਧੀ ਜਾਗਰੂਕ ਕਰਨ ਲਈ ਮਨਾਏ ਜਾ ਰਹੇ ਸਪਤਾਹ ਦੀ ਲੜੀ ਤਹਿਤ ਅੱਜ ਸਰਕਾਰੀ ਸੈਕੰਡਰੀ ਸਕੂਲ ਜਲਾਲਾਬਾਦ ਵਿਖੇ ਐਸ.ਡੀ.ਐਮ. ਸ. ਗੁਰਜੀਤ ਸਿੰਘ ਦੀ ਅਗਵਾਈ ਹੇਠ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਸੈਮੀਨਾਰ ਨੂੰ ਸੰਬੋਧਨ ਕਰਦਿਆਂ ਐਸ.ਡੀ.ਐਮ. ਸ. ਗੁਰਜੀਤ ਸਿੰਘ, ਜਿਲ੍ਹਾ ਟਰਾਂਸਪੋਰਟ ਅਫਸਰ ਸ. ਜਸਵੰਤ ਸਿੰਘ ਢਿੱਲੋਂ, ਸ. ਅਜਮੇਰ ਸਿੰਘ ਬਾਠ ਸਮੇਤ ਵੱਡੀ ਗਿਣਤੀ ਵਿਚ ਬੁਲਾਰਿਆਂ ਨੇ ਕਿਹਾ ਕਿ ਟਰੈਫਿਕ ਨਿਯਮਾਂ ਦੀ ਅਣਹੋਂਦ ਅਤੇ ਲਾਪਰਵਾਹੀ ਕਾਰਨ ਹਰ ਸਾਲ ਵੱਡੀ ਗਿਣਤੀ ਵਿਚ ਸੜਕ ਦੁਰਘਟਨਾਵਾਂ ਹੁੰਦੀਆਂ ਹਨ ਅਤੇ ਹਜਾਰਾਂ ਲੋਕ ਮੋਤ ਦੇ ਮੁੰਹ ਜਾ ਪੈਂਦੇ ਹਨ।ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਸਬੰਧੀ ਜਾਗਰੂਕ ਹੋਣ ਨਾਲ ਹੀ ਅਜਿਹੀਆਂ ਦੁਰਘਟਨਾਂਵਾ ਨੂੰ ਰੋਕਿਆ ਜਾ ਸਕਦਾ ਹੈ ।ਉਨ੍ਹਾਂ ਸਕੂਲ ਦੇ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਸੜਕ ਸੁਰੱਖਿਆ ਸਬੰਧੀ ਖੁਦ ਵੀ ਜਾਗਰੂਕ ਹੋਣ ਅਤੇ ਆਮ ਲੋਕਾਂ ਨੂੰ ਵੀ ਜਾਗਰੂਕ ਕਰਨ।ਇਸ ਮੌਕੇ ਵਿਦਿਆਰਥੀਆਂ ਦੇ ਸੜਕ ਸੁਰੱਖਿਆ ਸਬੰਧੀ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਂਮਾ ਨਾਲ ਸਨਮਾਨਿਤ ਵੀ ਕੀਤਾ ਗਿਆ।ਜਿਲ੍ਹਾ ਰਾਂਸਪੋਰਟ ਅਫਸਰ ਸ. ਜਸਵੰਤ ਸਿੰਘ ਢਿੱਲੋਂ ਨੇ ਸੜਕ ਸੁਰੱਖਿਆ ਸਪਤਾਹ ਦੌਰਾਨ ਜਿਲ੍ਹੇ ਵਿਚ ਕਰਵਾਏ ਜਾ ਰਹੇ ਵੱਖ ਵੱਖ ਜਾਗਰੂਕਤਾ ਸਮਾਗਮਾਂ ਬਾਰੇ ਵਿਸਤਾਰ ਸਾਹਿਤ ਜਾਣਕਾਰੀ ਦਿੱਤੀ।ਇਸ ਮੌਕੇ ਅਸ਼ੋਕ ਅਨੇਜਾ, ਰਵੀ ਕੁੱਕੜ, ਸਕੂਲ ਦਾ ਸਟਾਫ ਤੇ ਪਤਵੰਤੇ ਵੀ ਹਾਜਰ ਸਨ ।
Punjab Post Daily Online Newspaper & Print Media