Tuesday, January 13, 2026

ਰੋਟਰੀ ਕਲੱਬ ਅੰਮ੍ਰਿਤਸਰ ਅਤੇ ਆਰਟ ਗੈਲਰੀ ਨੇ ਮਿਲ ਕੇ ਮਨਾਇਆ ਲੋਹੜੀ ਦਾ ਤਿਉਹਾਰ

ਅੰਮ੍ਰਿਤਸਰ, 13 ਜਨਵਰੀ (ਜਗਦੀਪ ਸਿੰਘ) – ਇੰਡੀਅਨ ਅਕੈਡਮੀ ਆਫ ਫਾਈਨ ਆਰਟ ਵਿਖੇ ਲੋਹੜੀ ਦਾ ਤਿਉਹਾਰ ਰੋਟਰੀ ਕਲੱਬ ਅੰਮ੍ਰਿਤਸਰ ਅਤੇ ਆਰਟ ਗੈਲਰੀ ਨਾਲ ਮਿਲ ਕੇ ਲੋਹੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।ਆਰਟ ਗੈਲਰੀ ਦੇ ਆਨਰੇਰੀ ਜਨਰਲ ਸੈਕਟਰੀ ਡਾ. ਪਰਮਿੰਦਰ ਸਿੰਘ ਗਰੋਵਰ ਨੇ ਦੱਸਿਆ ਕਿ ਲੋਹੜੀ ਸ਼ਬਦ ਦਾ ਮੂਲ ਤਿਲ+ਰੌੜੀ ਹੈ। ਜੋ ਕਿ ਸਮਾਂ ਪਾਕੇ ਤਿਲੋੜੀ ਤੇ ਫੇਰ ਲੋਹੜੀ ਬਣਿਆ।ਉਨ੍ਹਾਂ ਨੇ ਦੱਸਿਆ ਕਿ ਲੋਹੜੀ ਪੰਜਾਬੀਆਂ ਦਾ ਖੁਸ਼ੀਆਂ ਭਰਿਆ ਤਿਉਹਾਰ ਹੈ।ਇਸ ਤਿਉਹਾਰ ਦੀ ਪਰੰਪਰਾ ਬਹੁਤ ਪੁਰਾਣੀ ਹੈ।ਇਸ ਤਿਉਹਾਰ ਨਾਲ ਕਈ ਕਥਾਵਾਂ ਜੂੜੀਆਂ ਹੋਈਆਂ ਹਨ।ਲੋਕ-ਕਥਾ ਅਨੁਸਾਰ ਇਸ ਦਿਨ ਡਾਕੂ ਦੁੱਲਾ ਭੱਟੀ ਨੇ ਇੱਕ ਗਰੀਬ ਬ੍ਰਾਹਮਣ ਦੀਆਂ ਧੀਆਂ ਸੁੰਦਰੀ ਅਤੇ ਮੁੰਦਰੀ ਦਾ ਵਿਆਹ ਆਪਣੇ ਹੱਥੀਂ ਕਰਵਾ ਕੇ ਉਹਨਾਂ ਨੂੰ ਦੁਸ਼ਟ ਹਾਕਮ ਦੇ ਚੰਗੁਲ ਤੋਂ ਬਚਾਇਆ ਸੀ।ਇਸ ਘਟਨਾ ਦੀ ਯਾਦ ਵਿੱਚ ਇਹ ਤਿਉਹਾਰ ਭੁੱਗਾ ਬਾਲ ਕੇ ਮਨਾਇਆ ਜਾਣ ਲੱਗਾ।ਅੱਜ ਵੀ ਬੱਚੇ ਲੋਹੜੀ ਮੰਗਦੇ ਹੋਏ ਇਹ ਗੀਤ ਗਾਉਂਦੇ ਹਨ।
‘ਸੁੰਦਰ ਮੁੰਦਰੀਏ-ਤੇਰਾ ਕੌਣ ਵਿਚਾਰਾ’
‘ਦੁੱਲਾ ਭੱਟੀ ਵਾਲਾ-ਦੁੱਲੇ ਦੀ ਧੀ ਵਿਆਹੀ’
‘ਸ਼ੇਰ ਸ਼ੱਕਰ ਪਾਈ

ਆਰਟ ਗੈਲਰੀ ਵਿਖੇ ਪ੍ਰਧਾਨ ਰਜਿੰਦਰ ਮੋਹਨ ਸਿੰਘ ਛੀਨਾ ਵੱਲੋ ਭੁੱਗਾ ਬਾਲ ਕੇ ਲੋਹੜੀ ਤਿਉਹਾਰ ਮਨਾਇਆ ਗਿਆ ਅਤੇ ਆਡੀਟੋਰੀਅਮ ਵਿਖੇ ਸੰਗੀਤਕਾਰਾਂ ਵੱਲੋਂ ਆਪਣੀ ਸੁੰਦਰ ਅਵਾਜ਼ ੱਿਵਚ ਗੀਤ ਗਾ ਕੇ ਪੇਸ਼ ਕੀਤੇ ਗਏ।ਪ੍ਰੋਗਰਾਮ ਦੇ ਕਨਵੀਨਰ ਮੈਡਮ ਤਜਿੰਦਰ ਕੌਰ ਛੀਨਾ ਸਨ।ਆਰਟ ਗੈਲਰੀ ਦੇ ਮੈਬਰਾਂ ਵੱਲੋਂ ਨਾਮਵਰ ਫਿਲਮੀ ਕਲਾਕਾਰ ਧਰਮਿੰਦਰ ਨੂੰ ਯਾਦ ਕੀਤਾ ਗਿਆ।ਆਰਟ ਗੈਲਰੀ ਦੇ ਪ੍ਰਧਾਨ ਰਜਿੰਦਰ ਮੋਹਨ ਸਿੰਘ ਛੀਨਾ ਅਤੇ ਜਰਨਲ ਸੈਕਟਰੀ ਡਾ. ਪਰਮਿੰਦਰ ਸਿੰਘ ਗਰੋਵਰ, ਚੇਅਰਮੈਨ ਸ਼ਿਵਦੇਵ ਸਿੰਘ ਮੌਜ਼ੂਦ ਸਨ।ਉਨ੍ਹਾਂ ਨੇ ਕਲਾਕਾਰਾਂ ਦੀ ਸ਼ਲਾਘਾ ਕੀਤੀ ਅਤੇ ਆਏ ਹੋਏ ਮੈਂਬਰਾਂ, ਮਹਿਮਾਨਾਂ ਨੂੰ ਲੋਹੜੀ ਦੀਆਂ ਮੁਬਾਰਕਾਂ ਦਿੱਤੀਆਂ।
ਇਸ ਮੌਕੇ ਆਰਟ ਗੈਲਰੀ ਦੇ ਮੈਂਬਰ ਅਰਵਿੰਦਰ ਸਿੰਘ ਚਮਕ, ਸੁਭਾਸ਼ ਚੰਦਰ, ਕੁਲਵੰਤ ਸਿੰਘ ਗਿੱਲ, ਨਰਿੰਦਰ ਸਿੰਘ, ਧਰਮਿੰਦਰ ਸ਼ਰਮਾ, ਮੈਡਮ ਸਰਲਾ ਬੱਬਰ ਅਤੇ ਹੋਰ ਮੈਂਬਰ ਸਾਹਿਬਾਨ ਅਤੇ ਸ਼ਹਿਰ ਦੇ ਪਤਵੰਤੇ ਸੱਜਣ ਮੌਜ਼ੂਦ ਸਨ।

Check Also

ਮਾਮਲਾ ਏ.ਆਈ ਤਕਨੀਕ ਦੀ ਦੁਰਵਰਤੋਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਗ਼ਲਤ ਤਸਵੀਰ ਬਣਾਏ ਜਾਣ ਦਾ

ਸ਼੍ਰੋਮਣੀ ਕਮੇਟੀ ਨੇ ਸਾਈਬਰ ਕਰਾਈਮ ਸੈਲ ਕੋਲ ਦਰਜ਼ ਕਰਵਾਈ ਸ਼ਿਕਾਇਤ ਅੰਮ੍ਰਿਤਸਰ, 10 ਜਨਵਰੀ (ਜਗਦੀਪ ਸਿੰਘ) …