ਅੰਮ੍ਰਿਤਸਰ, 14 ਜਨਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਸੀਨੀਅਰ ਪੱਤਰਕਾਰ ਸਵ: ਹਰਜੀਤ ਸਿੰਘ ਗਰੇਵਾਲ ਦੀ ਅੰਤਿਮ ਅਰਦਾਸ ਮੌਕੇ ਸਾਂਸਦ ਗੁਰਜੀਤ ਸਿੰਘ ਔਜਲਾ ਪਹੁੰਚੇ ਅਤੇ ਦੁਖੀ ਪਰਿਵਾਰ ਨਾਲ ਡੂੰਘਾ ਦੁੱਖ ਸਾਂਝਾ ਕੀਤਾ।ਉਨ੍ਹਾਂ ਨੇ ਪਰਿਵਾਰ ਨੂੰ ਹੌਂਸਲਾ ਦਿੰਦਿਆਂ ਹਰਜੀਤ ਸਿੰਘ ਗਰੇਵਾਲ ਦੇ ਬੱਚਿਆਂ ਦੀ ਸਿੱਖਿਆ ਲਈ ਹਰ ਸੰਭਵ ਮਦਦ ਦਾ ਭਰੋਸਾ ਦਿਵਾਇਆ।ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਸਿੱਖਿਆ ਹੀ ਉਹ ਸਾਧਨ ਹੈ, ਜੋ ਬੱਚਿਆਂ ਦਾ ਭਵਿੱਖ ਮਜ਼ਬੂਤ ਅਤੇ ਸੁਰੱਖਿਅਤ ਬਣਾ ਸਕਦੀ ਹੈ।ਉਨ੍ਹਾਂ ਨੇ ਬੱਚਿਆਂ ਨੂੰ ਚੰਗੀ ਤੇ ਉਚ ਗੁਣਵੱਤਾ ਵਾਲੀ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਨੇ ਕਿਹਾ ਕਿ ਮਾਲੀ ਮਦਦ ਕੁੱਝ ਸਮੇਂ ਲਈ ਹੀ ਸਹਾਰਾ ਬਣ ਸਕਦੀ ਹੈ, ਪਰ ਸਿੱਖਿਆ ਜੀਵਨ ਭਰ ਨਾਲ ਨਿਭਣ ਵਾਲਾ ਸਭ ਤੋਂ ਵੱਡਾ ਖ਼ਜ਼ਾਨਾ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media