Tuesday, February 17, 2026

ਜਿਲ੍ਹਾ ਪ੍ਰਸਾਸ਼ਨ ਨੇ ਮਨਾਈ 101 ਨਵ ਜੰਮੀਆਂ ਬੱਚੀਆਂ ਦੀ ਲੋਹੜੀ

ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਅਤੇ ਉਨ੍ਹਾਂ ਦੀ ਧਰਮਪਤਨੀ ਸ੍ਰੀਮਤੀ ਸੁਹਿੰਦਰ ਕੌਰ ਨੇ ਅੱਜ ਲੋਹੜੀ ਦਾ ਪਵਿੱਤਰ ਤਿਉਹਾਰ ਸਥਾਨਕ ਸਰੂਪ ਰਾਣੀ ਕਾਲਜ (ਇਸਤਰੀਆਂ) ਵਿਖੇ ਨਵੀਆਂ ਜ਼ੰਮੀਆਂ ਧੀਆਂ ਦੇ ਪਰਿਵਾਰਾਂ ਨਾਲ ਮਿਲ ਕੇ ਮਨਾਇਆ।ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ, ਜਿਲ੍ਹਾ ਸਮਾਜਿਕ ਤੇ ਸੁਰੱਖਿਆ ਅਫਸਰ ਅਸੀਸਇੰਦਰ ਸਿੰਘ, ਜਿਲ੍ਹਾ ਪ੍ਰੋਗਰਾਮ ਅਫਸਰ ਗੁਰਮੀਤ ਸਿੰਘ, ਸ਼੍ਰੀਮਤੀ ਕਿਰਨਜੀਤ ਕੌਰ ਬੱਲ ਪ੍ਰਿੰਸੀਪਲ ਸਰਪ ਰਾਣੀ ਸਰਕਾਰੀ ਕਾਲਜ਼ (ਇ.) ਤੋਂ ਇਲਾਵਾ ਵੱਡੀ ਗਿਣਤੀ ‘ਚ ਨਵ- ਜ਼ੰਮੀਆ ਧੀਆਂ ਦੇ ਮਾਪੇ ਅਤੇ ਕਾਲਜ ਦਾ ਸਟਾਫ ਹਾਜ਼ਰ ਸੀ।ਮੰਤਰੀ ਈ.ਟੀ.ਓ ਨੇ ਧੀਆਂ ਦੇ ਪਰਿਵਾਰਾਂ ਨੂੰ ਲੋਹੜੀ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੰਦਿਆਂ ਲੋਹੜੀ ਵੰਡੀ।ਉਹਨਾਂ ਕਿਹਾ ਕਿ ਵਾਹਿਗੁਰੂ ਅੱਗੇ ਅਰਦਾਸ ਹੈ ਕਿ ਇਹ ਧੀਆਂ ਪੜ੍ਹ ਲਿਖ ਕੇ ਪਰਿਵਾਰ ਅਤੇ ਦੇਸ਼ ਦਾ ਨਾਂ ਉਚਾ ਕਰਨ।ਅੱਜ ਸਮਾਜ ਦੇ ਹਰ ਖੇਤਰ ਵਿੱਚ ਸਾਡੀਆਂ ਧੀਆਂ ਆਪਣਾ ਨਾਮਣਾ ਖੱਟ ਰਹੀਆਂ ਹਨ।ਕਰੀਬ 7-8 ਜਿਲ੍ਹਿਆਂ ਦੀ ਵਾਗਡੋਰ ਵੀ ਸਾਡੀਆਂ ਧੀਆਂ ਬਤੌਰ ਡਿਪਟੀ ਕਮਿਸ਼ਨਰ ਵਜੋਂ ਸੰਭਾਲ ਰਹੀਆਂ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੀ ਧੀਆਂ ਮੁੰਡਿਆਂ ਨਾਲੋਂ ਹਰ ਖੇਤਰ ਵਿੱਚ ਅੱਗੇ ਹਨ ਚਾਹੇ ਉਹ ਸਿਖਿਆ ਦਾ ਖੇਤਰ ਹੋਵੇ ਜਾਂ ਖੇਡਾਂ ਦਾ ਹੋਵੇ।ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਆਪਣੀਆਂ ਧੀਆਂ ਨੂੰ ਬੋਝ ਨਹੀਂ ਸਮਝਣਾ ਚਾਹੀਦਾ ਸਗੋਂ ਪੜ੍ਹਣ ਲਿਖਣ ਦੇ ਬਰਾਬਰ ਮੌਕੇ ਦੇਣੇ ਚਾਹੀਦੇ ਹਨ।ਸਾਨੂੰ ਸਮਾਜ ਵਿਚੋਂ ਦਹੇਜ਼ ਵਰਗੀਆਂ ਕੁਰੀਤੀਆਂ ਨੂੰ ਖਤਮ ਕਰਨਾ ਚਾਹੀਦਾ ਹੈ।
ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਨੇ ਲੋਹੜੀ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਧੀਆਂ ਦੀ ਲੋਹੜੀ ਜਰੂਰ ਮਨਾਉਣੀ ਚਾਹੀਦੀ ਹੈ ਅਤੇ ਧੀਆਂ ਤੋਂ ਬਿਨਾਂ ਸਮਾਜ ਤਰੱਕੀ ਨਹੀਂ ਕਰ ਸਕਦਾ।ਮੋਤੀ ਭਾਟੀਆ ਨੇ ਕਿਹਾ ਕਿ ਧੀ ਅਤੇ ਪੁੱਤ ਵਿੱਚ ਕੋਈ ਫਰਕ ਨਹੀਂ ਕਰਨਾ ਚਾਹੀਦਾ।ਇਸ ਮੌਕੇ 101 ਨਵ-ਜ਼ੰਮੀਆਂ ਲੜਕੀਆਂ ਦੀ ਲੋਹੜੀ ਮਨਾਉਂਦੇ ਹੋਏ ਭੁੱਗਾ ਬਾਲਿਆ ਗਿਆ ਅਤੇ ਕੁੱਲ 101 ਨਵ-ਜ਼ੰਮੀਆਂ ਬੱਚੀਆ ਦੇ ਮਾਪਿਆ ਨੂੰ ਕੰਬਲ ਅਤੇ ਲੋਹੜੀ ਨਾਲ ਸਬੰਧਤ ਰਵਾਇਤੀ ਸਮਾਨ ਵੰਡ ਕੇ ਸਨਮਾਨਿਤ ਕੀਤਾ ਗਿਆ।

Check Also

ਅਜਨਾਲਾ ‘ਚ ਅਗਸਤ 2025 ਦੀ ਹੜ੍ਹ ਪੀੜਤਾਂ ਦੇ ਕਾਨੂੰਨੀ ਵਾਰਸਾਂ ਨੂੰ ਮੁਆਵਜ਼ਾ ਜਾਰੀ

ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ) – ਅਗਸਤ 2025 ਵਿੱਚ ਅਜਨਾਲਾ ਇਲਾਕੇ ਦੀ ਦਰਿਆਈ ਪੱਟੀ ਵਿੱਚ …