Tuesday, August 25, 2026

ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ.ਬਰਾੜ ਗਣਤੰਤਰ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਉਣਗੇ

ਅਕਾਦਮਿਕ ਕੌਂਸਲ ਦੀ ਇਕੱਤਰਤਾ 27 ਜਨਵਰੀ ਨੂੰ

 

ਅੰਮ੍ਰਿਤਸਰ, 15 ਜਨਵAjaib Singh Brar GNDUਰੀ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਅਜਾਇਬ ਸਿੰਘ ਬਰਾੜ ਗਣਤੰਤਰ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਉਣਗੇ।ਇਸ ਬਾਰੇ ਜਾਣਕਾਰੀ ਦਿੰਦਿਆਂ ਰਜਿਸਟਰਾਰ ਡਾ. ਸ਼ਰਨਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਵਾਈਸ-ਚਾਂਸਲਰ ਪ੍ਰੋ. ਬਰਾੜ 26 ਜਨਵਰੀ ਨੂੰ ਯੂਨੀਵਰਸਿਟੀ ਗੈਸਟ ਹਾਊਸ ਦੇ ਲਾਅਨ ਵਿਚ ਸਵੇਰੇ 9.30 ਵਜੇ ਝੰਡਾ ਲਹਿਰਾਉਣਗੇ ਅਤੇ ਅਧਿਆਪਕਾਂ, ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੰਬੋਧਨ ਕਰਨਗੇ। ਡੀਨ, ਅਕਾਦਮਿਕ ਮਾਮਲੇ, ਪ੍ਰੋ. ਪਰਮਜੀਤ ਸਿੰਘ ਸਵਾਗਤੀ ਭਾਸ਼ਣ ਦੇਣਗੇ। ਇਸ ਮੌਕੇ ਯੂਨੀਵਰਸਿਟੀ ਦੇ ਵਿਦਿਆਰਥੀ ਰਾਸ਼ਟਰੀ ਗੀਤ ਅਤੇ ਦੇਸ਼-ਭਗਤੀ ਦੇ ਗੀਤ ਪੇਸ਼ ਕਰਨਗੇ। ਇਸੇ ਤਰ੍ਹਾਂ 27 ਜਨਵਰੀ ਨੂੰ ਯੂਨੀਵਰਸਿਟੀ ਦੇ ਅਕਾਦਮਿਕ ਕੌਂਸਲ ਦੀ ਇਕੱਤਰਤਾ ਯੂਨੀਵਰਸਿਟੀ ਦੇ ਸੈਨੇਟ ਹਾਲ ਵਿਖੇ 11 ਵਜੇ ਹੋਵੇਗੀ। ਜਿਸ ਵਿਚ ਸਿਖਿਆ ਨਾਲ ਸਬੰਧਤ ਮਸਲਿਆਂ ‘ਤੇ ਵਿਚਾਰ ਕੀਤੀ ਜਾਵੇਗੀ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …

Leave a Reply