ਅੰਮਿਤਸਰ, 18 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਲੋਹੜੀ ਦਾ ਤਿਉਹਾਰ ਬਹੁਤ ਉਤਸ਼ਾਹ ਅਤੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਸਹਿਯੋਗ ਸਦਕਾ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਕਾਲਜ ਕੈਂਪਸ ਗਰਾਊਂਡ ’ਚ ਢੋਲ ਦੇ ਡੱਗੇ ’ਤੇ ਵਿਦਿਆਰਥੀਆਂ ਨੇ ਧਮਾਲਾਂ ਪਾਉਂਦਿਆਂ ਲੋਹੜੀ ਦੇ ਤਿਉਹਾਰ ਦੀ ਖੁਸ਼ੀ ਸਾਂਝੀ ਕਰਦਿਆਂ ਰੀਤੀ-ਰਿਵਾਜ਼ਾਂ ਮੁਤਾਬਿਕ ਭੁੱਗਾ ਬਾਲਣ ਦੀ ਰਸਮ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਨੇ ਖੁਸ਼ੀ ’ਚ ‘ਸੁੰਦਰ ਮੁੰਦਰੀਏ’ ਅਤੇ ‘ਆਈ-ਬੋ ਕਾਟਾ’ ਦੇ ਗੀਤ ਗਾਏ।ਇਸ ਮੌਕੇ ਭੁੱਗੇ ਦੁਆਲੇ ਨੱਚਦੀਆਂ ਵਿਦਿਆਰਥਣਾਂ ਨੇ ਹਾਜ਼ਰ ਸਟਾਫ਼ ਨੂੰ ਨਾਲ ਨੱਚਣ ’ਤੇ ਮਜ਼ਬੂਰ ਕਰ ਦਿੱਤਾ।
ਪ੍ਰਿ: ਡਾ. ਅਮਨਪ੍ਰੀਤ ਕੌਰ ਨੇ ਕਿਹਾ ਕਿ ਲੋਹੜੀ ਚਾਵਾਂ ਅਤੇ ਖੁਸ਼ੀਆਂ ਨਾਲ ਪੰਜਾਬ ਸਮੇਤ ਸਮੂਹ ਦੇਸ਼ਾਂ ’ਚ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਦੇ ਮੱਦੇਨਜ਼ਰ ਕਾਲਜ ਵਿਖੇ ਸਮੂਹ ਸਟਾਫ਼ ਸਮੇਤ ਲੋਹੜੀ ਦੇ ਤਿਉਹਾਰ ਦੀ ਖੁਸ਼ੀ ਅੱਜ ਸਾਂਝੀ ਕੀਤੀ ਗਈ ਹੈ।ਉਨ੍ਹਾਂ ਤਿਉਹਾਰਾਂ ਦੀ ਸੱਭਿਆਚਾਰਕ ਮਹੱਤਤਾ ਸਬੰਧੀ ਦੱਸਦਿਆਂ ਅਤੇ ਲੋਹੜੀ ਦੇ ਇਤਿਹਾਸ ’ਤੇ ਚਾਨਣਾ ਪਾਇਆ।ਉਨ੍ਹਾਂ ਕਿਹਾ ਕਿ ਉਕਤ ਪ੍ਰੋਗਰਾਮ ਦਾ ਆਗਾਜ਼ ਸ੍ਰੀਮਤੀ ਸੁਧਾ ਅਤੇ ਵੰਦਨਾ ਵਲੋਂ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਆਧੁਨਿਕ ਯੁੱਗ ’ਚ ਲੜਕੀਆਂ ਪ੍ਰਤੀ ਸਮਾਜ ਨੂੰ ਆਪਣੀ ਵਿਚਾਰਧਾਰਾ ਬਦਲਣ ਦੀ ਲੋੜ ਹੈ, ਕਿਉਂਕਿ ਸਮਾਜ ’ਚ ਅਜੇ ਵੀ ਧੀਆਂ ਪ੍ਰਤੀ ਕਈ ਇਨਸਾਨਾਂ ਦੀ ਪੁਰਾਤਨ ਸੋਚ ਹੈ, ਇਸ ਲਈ ਸੋਚ ਨੂੰ ਬਦਲਦਿਆਂ ਧੀਆਂ ਨੂੰ ਬਰਾਬਰਤਾ ਦਾ ਦਰਜ਼ਾ ਦੇਣ ਲਈ ਅਜਿਹੇ ਲੋਕਾਂ ਨੂੰ ਸਮਾਜ ਦੇ ਕਦਮ ਨਾਲ ਕਦਮ ਮਿਲਾ ਕੇ ਚੱਲਦਿਆਂ ਪੁੱਤਾਂ ਵਾਂਗੂੰ ਧੀਆਂ ਦੀ ਵੀ ਲੋਹੜੀ ਮਨਾਉਣੀ ਚਾਹੀਦੀ ਹੈ। ਇਸ ਦੌਰਾਨ ਵਿਦਿਆਰਥੀਆਂ ਅਤੇ ਸਮੂਹ ਸਟਾਫ ਮੈਂਬਰਾਂ ਨੂੰ ਮੂੰਗਫਲੀ ਅਤੇ ਰਿਉੜੀਆਂ ਵੰਡੀਆਂ ਗਈਆਂ। ਇਸ ਮੌਕੇ ਉਕਤ ਕਾਲਜਾਂ ’ਚ ਸਮੂਹ ਸਟਾਫ਼ ਦੇ ਨਾਲ ਵਿਦਿਆਰਥੀ ਵੀ ਮੌਜ਼ੂਦ ਸਨ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਅਧਿਆਪਕ ਦਿਵਸ ਦੇ ਸਬੰਧ ’ਚ ਵਿਸ਼ੇਸ਼ ਭਾਸ਼ਣ ਕਰਵਾਇਆ
ਰਾਜਬੀਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੂਰਮਣੀਆਂ) – …
Punjab Post Daily Online Newspaper & Print Media