Thursday, September 10, 2026

ਸਾਈਕਲਿੰਗ ਮੁਕਾਬਲੇ ’ਚ ਪਹਿਲੇ ਸਥਾਨ ‘ਤੇ ਰਹੀ ਖ਼ਾਲਸਾ ਪਬਲਿਕ ਸਕੂਲ ਦੀ ਵਿਦਿਆਰਥਣ

ਪਲਕਪ੍ਰੀਤ ਨੇ ਨੈਸ਼ਨਲ ’ਚ ਸੋਨ ਤਮਗਾ ਜਿੱਤ ਕੇ ਸਕੂਲ ਦਾ ਮਾਣ ਵਧਾਇਆ – ਪ੍ਰਿੰ: ਗਿੱਲ

ਅੰਮ੍ਰਿਤਸਰ, 18 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਦੀ ਵਿਦਿਆਰਥਣ ਨੇ ‘40ਵੀਂ ਸਬ ਜੂਨੀਅਰ ਨੈਸ਼ਨਲ’ ਦੇ ਸਾਈਕਲਿੰਗ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।
ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਵਿਦਿਆਰਥਣ ਪਲਕਪ੍ਰੀਤ ਕੌਰ ਨੂੰ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਉਕਤ ਮੁਕਾਬਲਾ ਰੁਦਰਪੁਰ (ਉੱਤਰਾਖੰਡ) ਵਿਖੇ ਕਰਵਾਇਆ ਗਿਆ, ਜਿਸ ਦੌਰਾਨ ਵਿਦਿਆਰਥਣ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ, ਜ਼ਿਲ੍ਹੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪਲਕਪ੍ਰੀਤ ਕੌਰ ਨੇ 500 ਮੀਟਰ ਟਾਈਮ ਟਰਾਇਲ ਅਤੇ ਟੀਮ ਸਪਰਿੰਟ ਤੀਜਾ ਸਥਾਨ ਪ੍ਰਾਪਤ ਕੀਤਾ ਹੈ।
ਉਨ੍ਹਾਂ ਕਿਹਾ ਕਿ ਪਲਕਪ੍ਰੀਤ ਨੇ ਨੈਸ਼ਨਲ ’ਚ ਸੋਨ ਤਗਮਾ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ ਹੈ।ਪ੍ਰਿੰ: ਸ: ਗਿੱਲ ਨੇ ਵਿਦਿਆਰਥਣ ਦੀ ਇਸ ਸ਼ਾਨਦਾਰ ਉਪਲੱਬਧੀ ’ਤੇ ਕੋਚ ਰਾਜੇਸ਼ ਕੌਸ਼ਿਕ ਅਤੇ ਡੀ.ਪੀ.ਈ ਗੁਰਪ੍ਰੀਤ ਸਿੰਘ ਵਲੋਂ ਕਰਵਾਏ ਅਭਿਆਸ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਅਧਿਆਪਕ ਦਿਵਸ ਦੇ ਸਬੰਧ ’ਚ ਵਿਸ਼ੇਸ਼ ਭਾਸ਼ਣ ਕਰਵਾਇਆ

ਰਾਜਬੀਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੂਰਮਣੀਆਂ) – …