ਅੰਮ੍ਰਿਤਸਰ, 23 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸ੍ਰੀ ਦਰਬਾਰ ਸਾਹਿਬ
ਨਜ਼ਦੀਕ ਅਕਾਲੀ ਮਾਰਕੀਟ ਵਾਲੀ ਜਗ੍ਹਾ ’ਤੇ ਨਵੀਂ ਉਸਾਰੀ ਜਾ ਰਹੀ ਸਰਾਂ ਅਤੇ ਹੋਰ ਚੱਲ ਰਹੇ ਕਾਰਜ਼ਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।ਐਡਵੋਕੇਟ ਧਾਮੀ ਨੇ ਸਬੰਧਤ ਅਧਿਕਾਰੀਆਂ ਪਾਸੋਂ ਚੱਲ ਰਹੇ ਕਾਰਜ਼ਾਂ ਦੀ ਜਾਣਕਾਰੀ ਲਈ ਅਤੇ ਜ਼ਰੂਰੀ ਦਿਸ਼ਾ ਨਿਰਦੇਸ਼ ਵੀ ਦਿੱਤੇ।
ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਕੁੱਝ ਸਮਾਂ ਪਹਿਲਾਂ ਇਸ ਸਥਾਨ ’ਤੇ ਸੰਗਤ ਦੇ ਰਹਿਣ ਲਈ ਸਰਾਂ ਅਤੇ ਮਾਰਕੀਟ ਦਾ ਨੀਂਹ ਪੱਥਰ ਰੱਖਿਆ ਸੀ, ਜਿਸ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ।ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਦੀ ਸਦੀਵੀ ਯਾਦਗਾਰ ਵਜੋਂ ਇਥੇ ਵੱਡ-ਅਕਾਰੀ ਸਰਾਂ ਸਥਾਪਤ ਕੀਤੀ ਜਾਵੇਗੀ, ਜਿਸ ਵਿਚ ਭਾਈ ਮਤੀਦਾਸ, ਭਾਈ ਸਤੀਦਾਸ ਅਤੇ ਭਾਈ ਦਿਆਲਾ ਜੀ ਨੂੰ ਸਮਰਪਿਤ ਵੱਖ-ਵੱਖ ਬਲਾਕ ਤਿਆਰ ਹੋਣਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਾਲ ਓ.ਐਸ.ਡੀ ਸਤਬੀਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਐਕਸੀਅਨ ਸੁਖਜਿੰਦਰ ਸਿੰਘ, ਜੇ.ਈ ਸ਼ਮਸ਼ੇਰ ਸਿੰਘ ਸਮੇਤ ਹੋਰ ਅਧਿਕਾਰੀ ਮੌਜ਼ੂਦ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media