Sunday, October 25, 2026

ਨਵੰਬਰ 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਬਰੀ ਕਰਨਾ ਪੀੜ੍ਹਤਾਂ ਨਾਲ ਬੇਇਨਸਾਫ਼ੀ- ਐਡਵੋਕੇਟ ਧਾਮੀ

ਅੰਮ੍ਰਿਤਸਰ, 23 ਜਨਵਰੀ (ਜਗਦੀਪ ਸਿੰਘ) – ਦਿੱਲੀ ਵਿਖੇ 1984 ’ਚ ਹੋਏ ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਜਨਕਪੁਰੀ ਅਤੇ ਵਿਕਾਸਪੁਰੀ ਨਾਲ ਸਬੰਧਤ ਕਤਲੇਆਮ ਦੇ ਮਾਮਲਿਆਂ ਵਿੱਚ ਅਦਾਲਤ ਵੱਲੋਂ ਬਰੀ ਕੀਤੇ ਜਾਣਾ ਕਰੀਬ 41 ਸਾਲਾਂ ਤੋਂ ਇਨਸਾਫ਼ ਦੀ ਆਸ ਲਗਾਈ ਬੈਠੇ ਪੀੜਤ ਪਰਿਵਾਰਾਂ ਨਾਲ ਘੌਰ ਬੇਇਨਸਾਫ਼ੀ ਹੈ।ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਅਦਾਲਤ ਦੇ ਇਸ ਫੈਸਲੇ ਨੇ ਉਨ੍ਹਾਂ ਪੀੜਤ ਪਰਿਵਾਰਾਂ ਨੂੰ ਮਾਨਸਿਕ ਤੌਰ ’ਤੇ ਗਹਿਰੀ ਸੱਟ ਮਾਰੀ ਹੈ, ਜੋ ਲੰਮੇ ਸਮੇਂ ਤੋਂ ਇਨਸਾਫ਼ ਦੀ ਲੜਾਈ ਲੜ ਰਹੇ ਹਨ।
ਕਮੇਟੀ ਪ੍ਰਧਾਨ ਨੇ ਕਿਹਾ ਕਿ ਨਵੰਬਰ 1984 ਦਾ ਸਿੱਖ ਕਲਤੇਆਮ ਇਤਿਹਾਸ ਅੰਦਰ ਕਰੂਰਕਾਰੇ ਵਜੋਂ ਦਰਜ਼ ਹੈ, ਜਦੋਂ ਸਰਕਾਰੀ ਸ਼ਹਿ ’ਤੇ ਸਿੱਖਾਂ ਨੂੰ ਵਹਿਸ਼ੀਆਨਾ ਢੰਗ ਨਾਲ ਨਿਸ਼ਾਨਾ ਬਣਾਇਆ ਗਿਆ।ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਅਤੇ ਪੀੜਤ ਪਰਿਵਾਰ ਕਰੀਬ 41 ਸਾਲਾਂ ਤੋਂ ਇਨਸਾਫ਼ ਦੀ ਲੜਾਈ ਲੜ੍ਹ ਰਹੇ ਹਨ।ਏਨੀ ਲੰਬੀ ਲੜਾਈ ਲੜਨ ਤੋਂ ਬਾਅਦ ਅਦਾਲਤ ਦਾ ਇਹ ਫੈਸਲਾ ਪੀੜਤਾਂ ਦੇ ਨਾਲ-ਨਾਲ ਸਮੁੱਚੀ ਕੌਮ ਨੂੰ ਵੱਡੀ ਪੀੜਾ ਦੇਣ ਵਾਲਾ ਹੈ।ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਸੱਜਣ ਕੁਮਾਰ ਸਾਫ਼ ਤੌਰ ’ਤੇ ਦਿੱਲੀ ਸਿੱਖ ਕਤਲੇਆਮ ਦਾ ਦੋਸ਼ੀ ਹੈ ਅਤੇ ਉਹ ਪਹਿਲਾਂ ਵੀ ਇਕ ਕੇਸ ਵਿੱਚ ਸਜ਼ਾ ਭੁਗਤ ਰਿਹਾ ਹੈ।

Check Also

ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਏਸ਼ੀਆਈ ਖੇਡਾਂ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਅਤੇ ਪੁਰਸ਼ …