ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਪੱਛਮੀ ਹਲਕੇ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਦੀ ਅਗਵਾਈ ਹੇਠ
ਸਰਕਾਰੀ ਹਸਪਤਾਲ ਨਰੈਣਗੜ੍ਹ ਵਿਖੇ ਪਾਰਟੀ ਦੇ ਅਹੁੱਦੇਦਾਰਾਂ ਅਤੇ ਵਲੰਟੀਅਰਾਂ ਨਾਲ ਮਿਲ ਕੇ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਦੀ ਲਾਂਚਿੰਗ ਖੁਸ਼ੀ ਅਤੇ ਉਤਸ਼ਾਹ ਨਾਲ ਮਨਾਈ ਗਈ।ਹਸਪਤਾਲ ਵਿੱਚ ਡਿਜ਼ੀਟਲ ਸਕਰੀਨਾਂ ਲਗਾ ਕੇ ਯੋਜਨਾ ਸਬੰਧੀ ਲੋਕਾਂ ਤੱਕ ਪਹੁੰਚਾਈ ਗਈ ਅਤੇ ਇਲਾਕਾ ਨਿਵਾਸੀਆਂ ਦੀ ਵੱਡੀ ਹਾਜ਼ਰੀ ਰਹੀ।ਸਮਾਗਮ ਦੌਰਾਨ ਸਾਰਿਆਂ ਨੇ ਇੱਕ-ਦੂਜੇ ਨੂੰ ਮੂੰਹ ਮਿੱਠਾ ਕਰਵਾ ਕੇ ਵਧਾਈਆਂ ਦਿੱਤੀਆਂ।ਇਸ ਦੌਰਾਨ ਸੰਬੋਧਨ ਕਰਦਿਆਂ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 22 ਜਨਵਰੀ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕਰਕੇ ਇੱਕ ਇਤਿਹਾਸਕ ਕਦਮ ਚੁੱਕਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਇਹ ਯੋਜਨਾ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਅਧੀਨ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਅਤੇ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਵੇਗਾ।
ਡਾ. ਸੰਧੂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਵਲੋਂ ਮੋਹਾਲੀ ਤੋਂ ਇਸ ਯੋਜਨਾ ਦਾ ਸਰਕਾਰੀ ਤੌਰ ‘ਤੇ ਆਗਾਜ਼ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਆਮਦਨ ਸੀਮਾ ਨਹੀਂ ਰੱਖੀ ਗਈ ਅਤੇ ਸਰਕਾਰੀ ਮੁਲਾਜ਼ਮਾਂ ਨੂੰ ਵੀ ਇਸ ਦਾ ਪੂਰਾ ਲਾਭ ਮਿਲੇਗਾ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media