Wednesday, August 19, 2026

ਫੈਕਲਟੀ ਇੰਡਕਸ਼ਨ ਪ੍ਰੋਗਰਾਮ-14 ਦਾ ਆਗਾਜ਼ – ਵੀ.ਸੀ ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਆਪਣੇ ਫੈਕਲਟੀ ਇੰਡਕਸ਼ਨ ਪ੍ਰੋਗਰਾਮ-14 ਦਾ ਔਨਲਾਈਨ ਰੂਪ ਵਿੱਚ ਆਗਾਜ਼ ਕੀਤਾ।ਵਾਈਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਵਿਜ਼ਨਰੀ ਅਗਵਾਈ ਹੇਠ ਚੱਲ ਰਹੇ ਇਸ 24 ਦਿਨਾਂ ਦੇ ਪ੍ਰੋਗਰਾਮ ਨਾਲ ਯੂਨੀਵਰਸਿਟੀ ਨੇ ਨਵੇਂ ਅਧਿਆਪਕਾਂ ਨੂੰ ਆਧੁਨਿਕ ਸਿੱਖਿਆ ਪ੍ਰਣਾਲੀਆਂ ਨਾਲ ਜੋੜਨ ਅਤੇ ਨੈਸ਼ਨਲ ਐਜ਼ੂਕੇਸ਼ਨ ਪਾਲਿਸੀ ਨੂੰ ਅਮਲੀ ਜਾਮਾ ਪਹਿਨਾਉਣ ਵੱਲ ਮਜ਼ਬੂਤ ਕਦਮ ਚੁੱਕਿਆ ਹੈ।
ਉਦਘਾਟਨ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਪ੍ਰੋ. ਸਤਨਾਮ ਸਿੰਘ ਦਿਓਲ, ਡੀਨ ਸਟੂਡੈਂਟ ਵੈਲਫੇਅਰ ਨੇ ਸ਼ਮੂਲੀਅਤ ਕੀਤੀ।ਉਨ੍ਹਾਂ ਨੇ ਨਿਰੰਤਰ ਪ੍ਰੋਫੈਸ਼ਨਲ ਵਿਕਾਸ ਅਤੇ ਆਧੁਨਿਕ ਟੀਚਿੰਗ ਟੈਕਨੀਕਾਂ ਦੀ ਅਹਿਮੀਅਤ `ਤੇ ਜ਼ੋਰ ਦਿੱਤਾ।ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ ਦੇ ਡਾਇਰੈਕਟਰ ਪ੍ਰੋ. ਮਨਿੰਦਰ ਲਾਲ ਸਿੰਘ ਨੇ ਸਾਰਿਆਂ ਦਾ ਸਵਾਗਤ ਕੀਤਾ।ਕੋਰਸ ਕੋਆਰਡੀਨੇਟਰ ਪ੍ਰੋ. ਰਵਿੰਦਰ ਕੁਮਾਰ ਅਤੇ ਕੋ-ਕੋਆਰਡੀਨੇਟਰ ਡਾ. ਕੁਲਦੀਪ ਸਿੰਘ ਨੇ ਨਵੇਂ ਅਧਿਆਪਕਾਂ ਨੂੰ ਵੈਲਕਮ ਕੀਤਾ ਅਤੇ ਯੂਨੀਵਰਸਿਟੀ ਦੇ ਸਹਿਯੋਗੀ, ਰਿਫਲੈਕਟਿਵ ਅਤੇ ਅੱਗੇ ਵਧਣ ਵਾਲੀ ਪੈਡਾਗੌਜੀਕਲ ਵਿਚਾਰਧਾਰਾ ਨੂੰ ਉਜ਼ਾਗਰ ਕੀਤਾ।

Check Also

ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …