Sunday, February 22, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 77ਵਾਂ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ

ਅੰਮ੍ਰਿਤਸਰ, 26 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੱਜ 77ਵਾਂ ਗਣਤੰਤਰ ਦਿਵਸ ਬਹੁਤ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ।ਵਾਈਸ ਚਾਂਸਲਰ ਪ੍ਰੋਫੈਸਰ ਡਾ. ਕਰਮਜੀਤ ਸਿੰਘ ਨੇ ਰਾਸ਼ਟਰੀ ਤਿਰੰਗਾ ਝੰਡਾ ਫਹਿਰਾਇਆ ਅਤੇ ਪਰੇਡ ਨੂੰ ਸਲਾਮੀ ਦਿੱਤੀ।ਉਨ੍ਹਾਂ ਨਾਲ ਡੀਨ ਅਕਾਦਮਿਕ ਮਾਮਲੇ ਪ੍ਰੋਫੈਸਰ ਐਚ.ਐਸ. ਸੈਣੀ ਰਜਿਸਟਰਾਰ, ਪ੍ਰੋਫੈਸਰ ਡਾ. ਕੇ.ਐਸ ਚਾਹਲ, ਸੁਰੱਖਿਆ ਅਫਸਰ ਹਰਵਿੰਦਰ ਸਿੰਘ ਸਮੇਤ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀ, ਅਧਿਆਪਕ, ਕਰਮਚਾਰੀ ਅਤੇ ਵਿਦਿਆਰਥੀ ਵੱਡੀ ਗਿਣਤੀ ‘ਚ ਹਾਜ਼ਰ ਸਨ।ਯੂਨੀਵਰਸਿਟੀ ਦੇ ਸੁਰੱਖਿਆ ਕਰਮਚਾਰੀਆਂ ਨੇ ਵਿਸ਼ੇਸ਼ ਪਰੇਡ ਵਿੱਚ ਤਿਰੰਗੇ ਝੰਡੇ ਪ੍ਰਤੀ ਆਪਣਾ ਸਨਮਾਨ ਪ੍ਰਗਟ ਕੀਤਾ ਅਤੇ ਰਾਸ਼ਟਰੀ ਗੀਤ ਗਾਇਆ ਗਿਆ ।


ਵਾਈਸ ਚਾਂਸਲਰ ਪ੍ਰੋ. ਡਾ. ਕਰਮਜੀਤ ਸਿੰਘ ਨੇ ਕਿਹਾ ਕਿ ਗਣਤੰਤਰ ਦਿਵਸ ਸਾਡੇ ਲਈ ਗੌਰਵ ਅਤੇ ਜ਼ਿੰਮੇਵਾਰੀ ਦਾ ਪ੍ਰਤੀਕ ਹੈ।ਪਰੇਡ ਅਤੇ ਸਮਾਰੋਹ ਵਿੱਚ ਸ਼ਾਮਲ ਸਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਨੇ ਰਾਸ਼਼ਟਰੀ ਏਕਤਾ ਅਤੇ ਅਖੰਡਤਾ ਪ੍ਰਤੀ ਵਚਨਬੱਧਤਾ ਜ਼ਾਹਿਰ ਕੀਤੀ।

Check Also

ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ …