Sunday, February 22, 2026

ਗਣਤੰਤਰ ਦਿਵਸ `ਤੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਦਿੱਤਾ ਗਿਆ ਸਵੱਛਤਾ ਦਾ ਸੁਨੇਹਾ

ਪੀ.ਐਮ ਮੋਦੀ ਵੱਲੋਂ ਦਿੱਤਾ ਗਿਆ ਸੀ ਦੇਸ਼ `ਚ ਸਵੱਛਤਾ ਮੁਹਿੰਮ ਦਾ ਸੱਦਾ

ਅੰਮ੍ਰਿਤਸਰ, 26 ਜਨਵਰੀ (ਸੁਖਬੀਰ ਸਿੰਘ) – ਗਣਤੰਤਰ ਦਿਵਸ ਮੌਕੇ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਅਧੀਨ ਕੇਂਦਰੀ ਸੰਚਾਰ ਬਿਊਰੋ ਅੰਮ੍ਰਿਤਸਰ ਵਲੋਂ ਸ਼ਹਿਰ ਵਿੱਚ ਇੱਕ ਵਿਸ਼ਾਲ ਸਵੱਛਤਾ ਮੁਹਿੰਮ ਚਲਾਈ ਗਈ।ਇਹ ਮੁਹਿੰਮ ਸਵੱਛਤਾ ਪਖਵਾੜੇ ਦੇ ਤਹਿਤ ਆਯੋਜਿਤ ਕੀਤੀ ਗਈ, ਜਿਸ ਦਾ ਟੀਚਾ ਲੋਕਾਂ ਵਿੱਚ ਸਫਾਈ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਸਾਫ਼-ਸੁਥਰੇ ਭਾਰਤ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਨਾ ਸੀ।
ਇਸ ਸਵੱਛਤਾ ਮੁਹਿੰਮ ਵਿੱਚ ਵੱਡੀ ਗਿਣਤੀ ‘ਚ ਸਫਾਈ ਮੁਲਾਜ਼ਮਾਂ, ਕੇਂਦਰੀ ਸੰਚਾਰ ਬਿਊਰੋ ਦੇ ਅਧਿਕਾਰੀਆਂ, ਮੁਲਾਜ਼ਮਾਂ ਤੇ ਸਥਾਨਕ ਵਾਸੀਆਂ ਵੱਲੋਂ ਸ਼ਿਰਕਤ ਕੀਤੀ ਗਈ।ਮੁਹਿੰਮ ਦੌਰਾਨ ਅੰਮ੍ਰਿਤਸਰ ਦੇ ਬਸੰਤ ਅਵੈਨਿਊ, ਗ੍ਰੀਨ ਐਵਨਿਊ, ਵ੍ਹਾਈਟ ਅਵੈਨਿਊ, ਨਿਰੰਕਾਰੀ ਕਲੋਨੀ ਸਮੇਤ ਵੱਖ-ਵੱਖ ਇਲਾਕਿਆਂ ਵਿੱਚ ਸੜਕਾਂ, ਜਨਤਕ ਸਥਾਨਾਂ ‘ਤੇ ਆਲੇ-ਦੁਆਲੇ ਦੇ ਇਲਾਕਿਆਂ ਦੀ ਸਫਾਈ ਕੀਤੀ ਗਈ।
ਕੇਂਦਰੀ ਸੰਚਾਰ ਬਿਊਰੋ ਅੰਮ੍ਰਿਤਸਰ ਦੇ ਮੁਖੀ ਗੁਰਮੀਤ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ੁਰੂ ਕੀਤੀ ਗਈ ਸਵੱਛ ਭਾਰਤ ਮੁਹਿੰਮ ਨੇ ਦੇਸ਼ ਭਰ ਵਿੱਚ ਸਫਾਈ ਨੂੰ ਇੱਕ ਅੰਦੋਲਨ ਵਿੱਚ ਤਬਦੀਲ ਕਰ ਦਿੱਤਾ ਹੈ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸਿਰਫ਼ ਸਰਕਾਰ ਹੀ ਨਹੀਂ, ਸਗੋਂ ਹਰ ਨਾਗਰਿਕ ਦੀ ਜਿੰਮੇਵਾਰੀ ਹੈ ਕਿ ਉਹ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖੇ ਅਤੇ ਸਵੱਛਤਾ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਏ।ਲੋਕਾਂ ਨੂੰ ਕੂੜਾ ਕੂੜੇਦਾਨ ਵਿੱਚ ਪਾਉਣ, ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਸਫਾਈ ਸਬੰਧੀ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।

Check Also

ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …