
ਅੰਮ੍ਰਿਤਸਰ, 15 ਜਨਵਰੀ (ਸਾਜਨ) – ਮਹਾਂਕਾਲੀ ਮੰਦਰ ਖੜਾਕ ਸਿੰਘ ਵਾਲਾ ਦੇ ਪ੍ਰਧਾਨ ਰਿਤੇਸ਼ ਸ਼ਰਮਾ ਦੀ ਅਗਵਾਈ ਵਿੱਚ ਹਰ ਮਹੀਨੇ ਚੱਲ ਰਹੇ ਰਾਸ਼ਨ ਵੰਡ ਸਮਾਰੋਹ ਦੇ ਤਹਿਤ ਜਰੂਰਤ ਮੰਦ ਪਰਿਵਾਰਾਂ ਨੂੰ ਕੰਬਲ ਵੰਡੇ ਗਏ।ਰਿਤੇਸ਼ ਸ਼ਰਮਾ ਨੇ ਗੱਲਬਾਤ ਕਰਦਿਆ ਕਿਹਾ ਕਿ ਮਹਾਂਕਾਲੀ ਮੰਦਰ ਸੰਸਥਾਪਕ ਸਵ: ਰਮੇਸ਼ ਚੰਦ ਸ਼ਰਮਾ ਜੀ ਦੇ ਆਸ਼ੀਰਵਾਦ ਸਦਕਾ ਹਰ ਮਹੀਨੇ ਜਰੂਰਤ ਮੰਦ ਪਰਿਵਾਰਾ ਨੂੰ ਰਾਸ਼ਨ ਵੰਡਿਆ ਜਾਂਦਾ ਹੈ, ਜਿਸ ਦੇ ਤਹਿਤ ਅੱਜ ਜਰੂਰਤਮੰਦ ਪਰਿਵਾਰਾਂ ਨੂੰ ਕੰਬਲ ਵੰਡੇ ਗਏ ਹਨ।ਉਨ੍ਹਾਂ ਕਿਹਾ ਕਿ ਇਸੇ ਤਰਾਂ ਹੀ ਮੰਦਰ ਵਲੋਂ ਹਰ ਹੱਫਤੇ ਅੱਖਾਂ ਦਾ ਫ੍ਰੀ ਚੈਕਅਪ ਕੇਂਪ ਲਗਾਇਆ ਜਾਂਦਾ ਹੈ, ਸ਼ਹਿਰ ਦੇ ਡਾਕਟਰਾਂ ਦੀ ਟੀਮ ਲੋਕਾਂ ਦਾ ਚੈਕਅਪ ਕਰਦੀਆਂ ਹਨ ਅਤੇ ਫ੍ਰੀ ਐੇਨਕਾਂ ਵੀ ਵੰਡੀਆਂ ਜਾਂਦੀਆਂ ਹਨ।ਇਸ ਮੌਕੇ ਵਿਪਨ ਸ਼ਰਮਾ, ਇੰਦਰਜੀਤ ਸ਼ਰਮਾ, ਰਾਜੀਵ ਸ਼ਰਮਾ, ਸਰਪੰਚ ਸੁਖਰਾਮ, ਧੀਰ ਸਿੰਘ ਆਦਿ ਹਾਜਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media