ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਕਮਿਸ਼ਨਰ, ਨਗਰ ਨਿਗਮ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਨਿਰਦੇਸ਼ਾਂ ਅਨੁਸਾਰ ਅੱਜ ਸ਼ਹਿਰ ਵਿੱਚ ਡੋਰ-ਟੂ-ਡੋਰ ਕਚਰਾ ਇਕੱਠਾ ਕਰਨ ਦਾ ਕੰਮ ਕਰ ਰਹੀ ਏਜੰਸੀ ਆਰ.ਆਰ.ਆਰ ਕੰਪਨੀ ਨਾਲ ਇਕ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ।ਮੀਟਿੰਗ ਦੀ ਪ੍ਰਧਾਨਗੀ ਸੁਰਿੰਦਰ ਸਿੰਘ ਐਡੀਸ਼ਨਲ ਕਮਿਸ਼ਨਰ ਨਗਰ ਨਿਗਮ ਵਲੋਂ ਕੀਤੀ ਗਈ।ਪੀ.ਐਮ.ਆਈ.ਡੀ.ਸੀ ਦੀ ਨੁਮਾਇੰਦਾ ਮਿਸ ਕਾਵਿਆ, ਆਰ.ਆਰ.ਆਰ ਕੰਪਨੀ ਦੇ ਅਧਿਕਾਰੀ ਅਤੇ ਨਗਰ ਨਿਗਮ ਦੇ ਸੀਨੀਅਰ ਅਧਿਕਾਰੀ ਐਮ.ਓ.ਐਚ ਡਾ. ਕਿਰਨ, ਡਾ. ਯੋਗੇਸ਼ ਅਰੋੜਾ, ਡਾ. ਰਾਮਾ, ਸੀ.ਐਸ.ਓ ਮਲਕੀਤ ਸਿੰਘ ਅਤੇ ਸਾਰੇ ਸੀ.ਐਸ.ਆਈ ਹਾਜ਼ਰ ਰਹੇ।ਮੀਟਿੰਗ ਦਾ ਮਕਸਦ ਕਚਰਾ ਇਕੱਠਾ ਕਰਨ ਦੇ ਚੱਲ ਰਹੇ ਕੰਮ ਦੀ ਸਮੀਖਿਆ ਕਰਨਾ, ਠੇਕੇ ਦੀਆਂ ਸ਼ਰਤਾਂ ਅਤੇ ਠੋਸ ਕਚਰਾ ਪ੍ਰਬੰਧਨ ਨਿਯਮਾਂ ਦੀ ਪਾਲਣਾ ਦਾ ਮੁਲਾਂਕਣ ਕਰਨਾ ਅਤੇ ਸੇਵਾਵਾਂ ਨੂੰ ਹੋਰ ਸੁਧਾਰਨ ਲਈ ਦਿਸ਼ਾ-ਨਿਰਦੇਜ਼ ਜਾਰੀ ਕਰਨਾ ਸੀ।ਐਡੀਸ਼ਨਲ ਕਮਿਸ਼ਨਰ ਵਲੋਂ ਜ਼ੋਨ-ਵਾਰ ਕਚਰਾ ਇਕੱਠਾ ਕਰਨ ਦੇ ਕੰਮ ਦੀ ਸਮੀਖਿਆ ਕੀਤੀ ਗਈ ਅਤੇ ਵਪਾਰਕ ਖੇਤਰਾਂ ਜਿਵੇਂ ਮਾਰਕੀਟਾਂ, ਦੁਕਾਨਾਂ, ਹੋਟਲਾਂ, ਰੈਸਟੋਰੈਂਟ ਅਤੇ ਬਲਕ ਵੇਸਟ ਜਨਰੇਟਰਾਂ ਵਿੱਚ ਸੁਧਾਰ ਦੀ ਖਾਸ ਲੋੜ ‘ਤੇ ਜ਼ੋਰ ਦਿੱਤਾ ਗਿਆ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media