Thursday, June 18, 2026

’ਸਿੱਖੀ ਸਰੂਪ ਮੇਰਾ ਅਸਲੀ ਰੂਪ’ ਲਹਿਰ ਤਹਿਤ 5000 ਨੌਜਵਾਨ ਸਿਖ ਬੱਚਿਆਂ ਵੱਲੋਂ ਸਾਬਤ ਸੂਰਤ ਹੋਣ ਦਾ ਪ੍ਰਣ

ਸ਼ੋ੍ਮਣੀ ਕਮੇਟੀ ਨੇ ਮੈਡਲਾਂ ਨਾਲ ਕੀਤਾ ਸਨਮਾਨਿਤ

Avtar S Makkar

ਅੰਮ੍ਰਿਤਸਰ, 15  ਜਨਵਰੀ (ਗੁਰਪ੍ਰੀਤ ਸਿੰਘ) –  ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ‘ਸਿੱਖੀ ਸਰੂਪ ਮੇਰਾ ਅਸਲੀ ਰੂਪ’ ਲਹਿਰ ਪੂਰੀ ਚੜ੍ਹਦੀ ਕਲਾ ਵਿੱਚ ਜਾ ਰਹੀ ਹੈ। ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ਵਿੱਚ ਸ. ਰਣਜੀਤ ਸਿੰਘ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾੁਨਿਰਦੇਸ਼ਾਂ ਹੇਠ ‘ਸਿੱਖੀ ਸਰੂਪ ਮੇਰਾ ਅਸਲੀ ਰੂਪ’ ਲਹਿਰ ਨੂੰ ਪ੍ਰਚੰਡ ਕਰਦੇ ਹੋਏ ਧਰਮ ਪ੍ਰਚਾਰ ਕਮੇਟੀ ਦੇ ਵੱਖੁਵੱਖ ਪ੍ਰਚਾਰਕਾਂ ਵ’ਲੋਂ ਸਕੂਲਾਂ, ਕਾਲਜਾਂ ਦੇ ਪ੍ਰਿੰਸੀਪਲ ਸਾਹਿਬਾਨ, ਧਾਰਮਿਕ ਜਥੇਬੰਦੀਆਂ, ਸਭਾ ਸੁਸਾਇਟੀਆਂ, ਸਿੰਘ ਸਭਾਵਾਂ ਅਤੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਯਤਨਾਂ ਸਦਕਾ ਹੁਣ ਤੀਕ 5000 ਪਤਿਤ ਸਿੱਖ ਨੌਜਵਾਨ ਬੱਚਿਆਂ ਨੂੰ ਮੁੜ ਸਾਬਤ ਸੂਰਤ ਸਿੱਖੀ ਸਰੂਪ ਵਿੱਚ ਲਿਆਉਣ ਲਈ ਪ੍ਰਣ ਲਿਆ ਗਿਆ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਬੱਚਿਆਂ ਨੂੰ ਸਿੱਖਾਂ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਧ ਤੋਂ ਵੱਧ ਸਿੱਖ ਨੌਜਵਾਨਾਂ ਨੂੰ ਸਿੱਖੀ ਸਰੂਪ ਵਿੱਚ ਲਿਆੳੇਣ ਦੇ ਭਰਪੂਰ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਜੋ ਬੱਚੁੇਬੱਚੀਆਂ ਸਿੱਖੀ ਤੋਂ ਮੁੱਖ ਮੌੜ ਕੇ ਪਤਿਤ ਹੋ ਰਹੇ ਹਨ ਤੇ ਨਸ਼ਿਆਂ ਵਿੱਚ ਗਲਤਾਨ ਹੋ ਰਹੇ ਹਨ ਉਨ੍ਹਾਂ ਨੂੰ ਵਾਪਸ ਸਿੱਖੀ ਸਰੂਪ ਵਿੱਚ ਲਿਆਂਦਾ ਜਾਵੇ।ਉਨ੍ਹਾਂ ਕਿਹਾ ਕਿ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਸਾਰ ਭਰ ਦੇ ਸਿੱਖਾਂ ਦੀ ਨੁਮਾਇੰਦਾ ਸੰਸਥਾ ਹੋਣ ਦੇ ਨਾਤੇ ਸਿੱਖੀ ਦਾ ਪ੍ਰਚਾਰ, ਪ੍ਰਸਾਰ ਕਰਨ ਤੇ ਗੁਰੂ ਆਸ਼ੇ ਵਿੱਚ ਵਿਚਰਦਿਆਂ ਸਿੱਖ ਭਾਵਨਾਵਾਂ ਦੀ ਤਰਜ਼ਮਾਨੀ ਕਰਦਿਆਂ ਸੰਗਤਾਂ ਨੂੰ ਗੁਰੂ ਦੇ ਲੜ ਲਗਾਉਣ ਦੇ ਨਾਲੁਨਾਲ ਸਮਾਜਿਕ ਬੁਰਾਈਆਂ, ਪਤਿਤਪੁਣੇ ਤੇ ਨਸ਼ਿਆਂ ਨੂੰ ਰੋਕਣ ਲਈ ਭਰਪੂਰ ਯਤਨ ਕਰ ਰਹੀ ਹੈ।

Check Also

ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …

Leave a Reply