ਅੰਮ੍ਰਿਤਸਰ 30 ਜਨਵਰੀ ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਗੁਰੂ ਘਰ ਦੇ ਸ਼ਰਧਾਲੂ ਅਮਰੀਕਾ ਨਿਵਾਸੀ ਬਲਵੰਤ ਸਿੰਘ ਅਤੇ ਪਰਿਵਾਰ ਵੱਲੋਂ ਸਵਰਾਜ ਮਾਜਦਾ ਟਰੱਕ ਭੇਟ ਕਰਕੇ ਗੁਰੂ ਘਰ ਪ੍ਰਤੀ ਸ਼ਰਧਾ ਪ੍ਰਗਟਾਈ ਗਈ।ਸਵਰਾਜ ਮਾਜਦਾ ਟਰੱਕ ਦੀਆਂ ਚਾਬੀਆਂ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਹੁੱਦੇਦਾਰਾਂ ਤੇ ਅਧਿਕਾਰੀਆਂ ਦੀ ਮੌਜੂਦਗੀ ’ਚ ਪ੍ਰਾਪਤ ਕੀਤੀਆਂ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਸੰਗਤਾਂ ਨਤਮਸਤਕ ਹੁੰਦੀਆਂ ਹਨ ਅਤੇ ਗੁਰੂ ਘਰ ਦੀਆਂ ਸੇਵਾਵਾਂ ਵਿੱਚ ਹਿੱਸਾ ਪਾਉਂਦੀਆਂ ਹਨ।ਗੁਰੂ ਘਰ ਦੇ ਸ਼ਰਧਾਲੂ ਬਲਵੰਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਪਹਿਲਾਂ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਈ ਸੇਵਾਵਾਂ ਵਿਚ ਵੱਡਾ ਹਿੱਸਾ ਪਾਇਆ ਗਿਆ ਹੈ।ਅੱਜ ਵੀ ਇਸ ਸੇਵਕ ਪਰਿਵਾਰ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਇਕ ਸਵਰਾਜ ਮਾਜ਼ਦਾ ਟਰੱਕ ਭੇਟ ਕੀਤਾ ਹੈ।ਐਡਵੋਕੇਟ ਧਾਮੀ ਨੇ ਬਲਵੰਤ ਸਿੰਘ ਅਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਦਾ ਸ਼੍ਰੋਮਣੀ ਕਮੇਟੀ ਧੰਨਵਾਦ ਕਰਦਿਆਂ ਗੁਰੂ ਸਾਹਿਬ ਅੱਗੇ ਪਰਿਵਾਰ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਇੰਜੀ: ਸੁਖਮਿੰਦਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਹਰਭਜਨ ਸਿੰਘ ਵਕਤਾ, ਰਣਜੀਤ ਸਿੰਘ ਜਲੰਧਰ ਆਦਿ ਹਾਜ਼ਰ ਸਨ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media