ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ) – ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਮੌਕੇ ਜਲ੍ਹਿਆਂਵਾਲੇ ਬਾਗ ਵਿਖੇ ਮਹਾਤਮਾ ਗਾਂਧੀ ਜੀ ਫੋਟੋ
ਅਤੇ ਸ਼ਹੀਦਾਂ ਦੇ ਸਮਾਰਕ ’ਤੇ ਦੇਸ਼ ਤੇ ਕੌਮ ਲਈ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ, ਪੁਲਿਸ ਜਵਾਨਾਂ ਅਤੇ ਆਮ ਜਨਤਾ ਨੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਹੀਦਾਂ ਸ਼ਰਧਾਂਜਲੀ ਭੇਂਟ ਕੀਤੀ।ਇਸ ਦੌਰਾਨ ਪੁਲਿਸ ਜਵਾਨਾਂ ਨੂੰ ਬਿਗਲ ਵਜਾਇਆ ਗਿਆ ਅਤੇ ਦੋ ਮਿੰਟ ਲਈ ਮੋਨ ਧਾਰਿਆ ਗਿਆ।
ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਸ਼ਹੀਦਾਂ ਦੀ ਬਦੌਲਤ ਹੀ ਅਸੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।ਸ਼ਹੀਦ ਕਿਸੇ ਵੀ ਦੇਸ਼ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਉਹ ਸਾਡੀਆਂ ਨਵੀਂਆਂ ਪੀੜੀਆਂ ਲਈ ਹਮੇਸਾ ਹੀ ਪ੍ਰੇਰਣਾ ਸ੍ਰੋਤ ਰਹਿੰਦੇ ਹਨ।ਉਨ੍ਹਾਂ ਕਿਹਾ ਕਿ ਅੱਜ ਦੀ ਨੋਜਵਾਨ ਪੀੜ੍ਹੀ ਨੂੰ ਮਹਾਤਮਾ ਗਾਂਧੀ ਜੀ ਵਲੋਂ ਦਰਸਾਏ ਗਏ ਰਸਤੇ ਤੋਂ ਸੇਧ ਲੈਣੀ ਚਾਹੀਦੀ ਹੈ।ਉਨਾਂ ਨੇ ਕਿਹਾ ਕਿ ਸਾਨੂੰ ਆਪਣੀ ਆਜ਼ਾਦੀ ਨੂੰ ਬਰਕਰਾਰ ਰੱਖਣ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਸਾਡਾ ਦੇਸ਼ ਦਿਨ ਦੁਗਣੀ ਅਤੇ ਰਾਤ ਚੌਗਣੀ ਤਰੱਕੀ ਕਰਦਾ ਰਹੇ ਅਤੇ ਦੁਨੀਆਂ ਦੇ ਨਕਸ਼ੇ ‘ਤੇ ਸਾਡਾ ਦੇਸ਼ ਇੱਕ ਖੁਸ਼ਹਾਲ ਦੇਸ਼ ਵਜੋਂ ਜਾਣਿਆ ਜਾ ਸਕੇ।ਉਹਨਾਂ ਅੱਗੇ ਕਿਹਾ ਕਿ ਦੇਸ਼ ਦੇ ਹਰ ਇੱਕ ਨਾਗਰਿਕ ਨੂੰ ਦੇਸ਼ ਦੀ ਤਰੱਕੀ ਵਿੱਚ ਆਪਣਾ ਅਹਿਮ ਯੋਗਦਾਨ ਜਰੂਰ ਪਾਉਣਾ ਚਾਹੀਦਾ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦ ਸਾਡੇ ਦੇਸ਼ ਦਾ ਅਨਮੁੱਲਾ ਸਰਮਾਇਆ ਹਨ।ਪੁਲਿਸ ਬੈਂਡ ਵੱਲੋਂ ਦੇਸ਼ ਭਗਤੀ ਦੀ ਧੁੰਨ ਵਜਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ।
ਦਫਤਰ ਡਿਪਟੀ ਕਮਿਸ਼ਨਰ ਸੁਪਰਡੰਟ ਅਸ਼ਨੀਲ ਕੁਮਾਰ, ਨਾਜ਼ਰ ਸੁਖਵਿੰਦਰ ਸਿੰਘ, ਗਿਆਨ ਕੁਮਾਰ, ਸੰਨੀ ਕੁਮਾਰ, ਮੈਡਮ ਮਾਲਾ ਚਾਵਲਾ, ਸਹਾਇਕ ਲੋਕ ਸੰਪਰਕ ਅਫਸਰ ਯੋਗੇਸ਼ ਕੁਮਾਰ, ਮੁੱਖ ਪੈਟਰਨ ਦੁਰਗਿਆਨਾ ਮੰਦਰ ਕਮੇਟੀ ਡਾ: ਰਾਕੇਸ਼ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਤੇ ਸੈਲਾਨੀ ਸ਼ਾਮਲ ਹੋਏ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media