Friday, August 21, 2026

ਸ਼ੌਮਣੀ ਕਮੇਟੀ ਵਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ `ਤੇ ਗੁਰਮਤਿ ਸਮਾਗਮ

ਅੰਮ੍ਰਿਤਸਰ, 5 ਫ਼ਰਵਰੀ – (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਵਿੰਦਰ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਭਗਤ ਰਵਿਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਵਿਚਾਰਧਾਰਾ ਬਾਰੇ ਵਿਚਾਰ ਸਾਂਝੇ ਕੀਤੇ।ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ਼ ਪਾਵਨ ਬਾਣੀ ਮਾਨਵਤਾ ਦਾ ਸੁਚੱਜਾ ਮਾਰਗ ਦਰਸ਼ਨ ਕਰਦੀ ਹੈ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਏ ਗਏ ਦੀਵਾਨ ਅੰਦਰ ਢਾਡੀ   ਤੇ ਪ੍ਰਚਾਰਕ ਸਿੰਘਾਂ ਨੇ ਸੰਗਤ ਨੂੰ ਗੁਰ-ਇਤਿਹਾਸ ਸਰਵਣ ਕਰਵਾਇਆ। ਇਸ ਮੌਕੇ ਮੈਨੇਜਰ ਜਸਪਾਲ ਸਿੰਘ, ਰਜਿੰਦਰ ਸਿੰਘ ਰੂਬੀ, ਯੁਵਰਾਜ ਸਿੰਘ, ਅਜੈ ਸਿੰਘ ਆਦਿ ਮੌਜ਼ੂਦ ਸਨ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …