Wednesday, September 9, 2026

ਬੀਬੀ ਦਲਜੀਤ ਕੌਰ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਇਜ਼ਹਾਰ ਕੀਤਾ

Avtar Singh SGPC

ਅੰਮ੍ਰਿਤਸਰ, 15 ਜਨਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸ. ਸੁਰਜੀਤ ਸਿੰਘ ਭਿੱਟੇਵੱਡ ਮੈਂਬਰ ਸ਼ੋ੍ਰਮਣੀ ਕਮੇਟੀ ਦੀ ਸਤਿਕਾਰ ਯੋਗ ਮਾਤਾ ਬੀਬੀ ਦਲਜੀਤ ਕੌਰ ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਇਥੋਂ ਜਾਰੀ ਪੈ੍ਰਸ ਨੋਟ ਵਿੱਚ ਉਨ੍ਹਾਂ ਕਿਹਾ ਕਿ ਬੀਬੀ ਜੀ ਗੁਰੂ ਘਰ ਦੇ ਪ੍ਰੇਮੀ ਤੇ ਧਾਰਮਿਕ ਬਿਰਤੀ ਵਾਲੇ ਸਨ।ਉਨ੍ਹਾਂ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ‘ਤੇ ਸ. ਸੁਰਜੀਤ ਸਿੰਘ ਭਿੱਟੇਵੱਡ ਮੈਂਬਰ ਸ਼ੋ੍ਰਮਣੀ ਕਮੇਟੀ ਅਤੇ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ, ਪਰ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਉਸ ਅੱਗੇ ਕਿਸੇ ਦਾ ਜ਼ੋਰ ਨਹੀਂ।ਉਨ੍ਹਾਂ ਕਿਹਾ ਕਿ ਅਰਦਾਸ ਹੈ ਅਕਾਲ ਪੁਰਖ ਬੀਬੀ ਦਲਜੀਤ ਕੌਰ ਦੀ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਪਿੱਛੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ। ਬੀਬੀ ਦਲਜੀਤ ਕੌਰ ਦੇ ਅੰਤਿਮ ਸਸਕਾਰ ਸਮੇਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ. ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ, ਸ. ਸਤਿੰਦਰ ਸਿੰਘ ਨਿਜੀ ਸਹਾਇਕ ਤੇ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸ਼ਮੂਲੀਅਤ ਕੀਤੀ ਤੇ ਬੀਬੀ ਜੀ ਦੀ ਮ੍ਰਿਤਕ ਦੇਹ ਤੇ ਦੋਸ਼ਾਲਾ ਪਾਇਆ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ

ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …

Leave a Reply