
ਅੰਮ੍ਰਿਤਸਰ, 15 ਜਨਵਰੀ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਨਵੰਬਰ 1984 ਵਿੱਚ ਦਿੱਲੀ ਵਿਖੇ ਸਿੱਖ ਨਸਲਕੁਸ਼ੀ ਦੌਰਾਨ ਆਪਣੇ ਪਰਿਵਾਰ ਦੇ ਬਹੁਤ ਸਾਰੇ ਮੈਂਬਰ ਗਵਾ ਚੁੱਕੀ ਬੀਬੀ ਜਗਦੀਸ਼ ਕੌਰ ਜੋ ਅਚਾਨਕ ਚੂਲਾ ਟੁੁੱਟਣ ਕਰਕੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਵੱਲਾ ਅੰਮ੍ਰਿਤਸਰ ਵਿਖੇ ਜ਼ੇਰੇ ਇਲਾਜ ਹੈ ਦੇ ਇਲਾਜ ਦਾ ਸਾਰਾ ਖਰਚ ਸ਼ੋ੍ਰਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ।
ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਬੀਬੀ ਜਗਦੀਸ਼ ਕੌਰ ਨੇ ਨਵੰਬਰ 1984 ਵਿੱਚ ਸਿੱਖ ਨਸਲਕੁਸ਼ੀ ਦਾ ਸੰਤਾਪ ਜਿਥੇ ਆਪਣੇ ‘ਤੇ ਹੰਢਾਇਆ ਹੈ, ਉਥੇ ਹਜ਼ਾਰਾਂ ਨਿਰਦੋਸ਼ ਸਿੱਖਾਂ ਦੀ ਨਸਲਕੁਸ਼ੀ ਦਾ ਮੰਜਰ ਆਪਣੀਆਂ ਅੱਖਾਂ ਨਾਲ ਵੇਖਿਆ ਹੈ।ਉਹ ਨਸਲਕੁਸ਼ੀ ਕਰਨ ਤੇ ਕਰਵਾਉਣ ਵਾਲਿਆਂ ਨੂੰ ਸਜਾਵਾਂ ਦਵਾਉਣ ਲਈ ਲੜੇ ਜਾ ਰਹੇ ਕੇਸਾਂ ਵਿੱਚ ਬੀਬੀ ਜਗਦੀਸ਼ ਕੌਰ ਚਸ਼ਮਦੀਦ ਮੁੱਖ ਗਵਾਹ ਹੈ।ਉਨ੍ਹਾਂ ਅੱਗੇ ਦੱਸਿਆ ਕਿ ਬੀਬੀ ਜਗਦੀਸ਼ ਕੌਰ ਦਾ ਚੂਲਾ ਟੁੱਟਾ ਹੈ ਤੇ ਉਹ ਸ੍ਰੀ ਗੁਰੂ ਰਾਮ ਹਸਪਤਾਲ ਵੱਲਾ ਅੰਮ੍ਰਿਤਸਰ ਵਿਖੇ ਦਾਖਲ ਹਨ।ਉਨ੍ਹਾਂ ਦਾ ਇਲਾਜ ਡਾਕਟਰ ਰਾਜ ਕੁਮਾਰ ਪ੍ਰੋਫੈਸਰ ਔਰਥੋਪੈਡਿਕਸ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਬੀਬੀ ਜੀ ਦੇ ਇਲਾਜ ਪੁਰ ਹੋਣ ਵਾਲਾ ਸਾਰਾ ਖਰਚਾ ਸ਼ੋ੍ਰਮਣੀ ਕਮੇਟੀ ਸਹਿਣ ਕਰੇਗੀ ਤੇ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਲਈ ਡਾਕਟਰ ਏ ਪੀ ਸਿੰਘ ਵਧੀਕ ਸਕੱਤਰ ਟਰੱਸਟ ਨੂੰ ਵੀ ਆਦੇਸ਼ ਦਿੱਤੇ ਗਏ ਹਨ।ਉਨ੍ਹਾਂ ਕਿਹਾ ਕਿ ਅਰਦਾਸ ਹੈ ਸਤਿਗੁਰੂ ਜੀ ਕ੍ਰਿਪਾ ਕਰਨ ਤੇ ਬੀਬੀ ਜਗਦੀਸ਼ ਕੌਰ ਜਲਦੀ ਤੋਂ ਜਲਦੀ ਸਿਹਤਯਾਬ ਹੋਣ।
Check Also
ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ
ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …
Punjab Post Daily Online Newspaper & Print Media