ਅੰਮ੍ਰਿਤਸਰ, 14 ਫਰਵਰੀ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਮਹਾਂਸ਼ਿਵਰਾਤਰੀ ਅਤੇ ਰਿਸ਼ੀ ਬੋਧ ਉਤਸਵ ਦੇ ਪਵਿੱਤਰ ਮੌਕੇ ਨੂੰ
ਮਨਾਉਣ ਲਈ ਇੱਕ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ।ਸਮਾਰੋਹ ਦੀ ਸ਼ੁਰੂਆਤ ਪਵਿੱਤਰ ਹਵਨ ਨਾਲ ਹੋਈ ਜਿਸ ਵਿੱਚ ਵਿਦਿਆਰਥੀਆਂ ਅਤੇ ਸਟਾਫ਼ ਨੇ ਵੈਦਿਕ ਮੰਤਰਾਂ ਦਾ ਉਚਾਰਨ ਕਰਦੇ ਹੋਏ ਵਿਸ਼ਵ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਪ੍ਰਮਾਤਮਾ ਦਾ ਆਸ਼ੀਰਵਾਦ ਮੰਗਿਆ। ਇਸ ਤੋਂ ਬਾਅਦ ਪ੍ਰਾਰਥਨਾ ਅਤੇ ਮਧੁਰ ਭਜਨ ਪੇਸ਼ ਕੀਤੇ ਗਏ।ਤਿਉਹਾਰ ਦੀ ਮਹੱਤਤਾ ਨੂੰ ਸਮਝਾਉਣ ਲਈ ਭਗਵਾਨ ਸ਼ਿਵ ਦੇ ਪ੍ਰਤੀਕਾਤਮਕ ਅਰਥਾਂ `ਤੇ ਭਾਸ਼ਣ ਦਿੱਤਾ ਗਿਆ, ਜਿਸ ਵਿੱਚ ਆਤਮ-ਅਨੁਸ਼ਾਸਨ ਅਤੇ ਧਰਮ ਦੀ ਜਿੱਤ ਦੇ ਸੰਦੇਸ਼ ਨੂੰ ਉਜਾਗਰ ਕੀਤਾ ਗਿਆ।ਸਭਾ ਵਿੱਚ ਰਿਸ਼ੀ ਬੋਧ ਉਤਸਵ ਦੀ ਮਹੱਤਤਾ ਨੂੰ ਵੀ ਉਜਾਗਰ ਕੀਤਾ ਗਿਆ ਜੋ ਮਹਾਂਰਿਸ਼ੀ ਦਇਆਨੰਦ ਸਰਸਵਤੀ ਜੀ ਦੇ ਸ਼ਿਵਰਾਤਰੀ ਦੀ ਰਾਤ ਹੋਏ ਗਿਆਨਬੋਧ ਨੂੰ ਸਮਰਪਿਤ ਹੈ, ਜਿਸ ਨੇ ਅੰਧਸ਼ਵਿਸ਼ਵਾਸਾਂ ਦੇ ਖਿ਼ਲਾਫ ਵਿਸ਼ਵ-ਪੱਧਰੀ ਜਾਗਰੂਕਤਾ ਪੈਦਾ ਕੀਤੀ।ਸਕੂਲ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਅੰਮ੍ਰਿਤਸਰ ਨੇ ਕਿਹਾ ਕਿ ਮਹਾਂਰਿਸ਼ੀ ਦਇਆਨੰਦ ਸਰਸਵਤੀ ਜੀ ਦੀ ਸਿੱਖਿਆ ਅਤੇ ਸਮਾਜ ਲਈ ਯੋਗਦਾਨ ਬੇਮਿਸਾਲ ਹੈ।
ਸਕੂਲ ਪਿ੍ਰੰਸੀਪਲ ਡਾ. ਪੱਲਵੀ ਸੇਠੀ ਨੇ ਬੱਚਿਆਂ ਨੂੰ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਭਗਵਾਨ ਸ਼ਿਵ ਜੀ ਦੀਆਂ ਸਿੱਖਿਆਵਾਂ ਅਤੇ ਮਹਾਂਰਿਸ਼ੀ ਜੀ ਦੇ ਮਾਰਗ ਸਾਨੂੰ ਹਰ ਕੰਮ ਲਈ ਧੀਰਜਵਾਨ, ਦਿਆਲੂ ਅਤੇ ਸੱਚੇ ਬਣਨ ਲਈ ਪ੍ਰੇਰਿਤ ਕਰਦੇ ਹਨ।
Check Also
ਕਮਿਸ਼ਨਰ ਸ਼ੇਰਗਿਲ ਵੱਲੋਂ ਜਨਗਣਨਾ 2027 ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ
ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿਲ ਨੇ …
Punjab Post Daily Online Newspaper & Print Media