Wednesday, June 17, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ‘ਚੈੱਸ ਟੂਰਨਾਮੈਂਟ’ ‘ਚ ਅ’ਵਲ

PPN1501201523

ਅੰਮ੍ਰਿਤਸਰ, 15 ਜਨਵਰੀ (ਜਗਦੀਪ ਸਿੰਘ)-  ਪਹਿਲਾ ਸ਼ਮੀਨ ਸਿੰਘ ਐਫ.ਆਈ.ਡੀ.ਈ. ਚੈੱਸ ਟੂਰਨਾਮੈਂਟ ਕਿ ਡੀ.ਏ.ਵੀ. ਇੰਟਰਨੈਸ਼ਨਲ ਸਕੂਲ ਵਿੱਚ 25 ਤੋਂ 28  ਦਿਸੰਬਰ ਤੱਕ ਕਰਵਾਇਆ ਗਿਆ।ਇਸ ਟੂਰਨਾਮੈਂਟ ਦਾ ਉਦੇਸ਼ ਬ’ਚਿਆਂ ਵਿੱਚ ਚੰਗੀ ਖੇਡ ਭਾਵਨਾ ਭਰਦਿਆ ਕੁਦਰਤੀ ਖੇਢ ਪ੍ਰਵ੍ਰਿਤੀ ਨੂੰ ਨਿਖਾਰਨਾ ਸੀ।ਪੂਰੇ ਭਾਰਤ ਵਿਚੋਂ ਵੱਖੁਵੱਖ ਸਕੂਲਾਂ ਦੇ ਲਗਭਗ 425  ਵਿਦਿਆਰਥੀਆਂ ਨੇ ਭਾਗ ਲਿਆ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੀ ਵਿਦਿਆਰਥਣ ਹਰਲੀਨ ਕੌਰ (ਜਮਾਤ ਛੇਵੀਂ) ਨੇ ਅੰਡਰੁ੧੨ ਕੈਟਾਗਰੀ ਵਿੱਚ ਚੰਗੀ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਪ੍ਰਾਪਤ ਕੀਤਾ।ਉਸ ਨੇ ਸਕੂਲ ਦਾ ਨਾਂ ਰੌਸ਼ਨ ਕਰਦੇ ਹੋਏ 2000ਰੁਪਏ ਦਾ ਨਕਦ ਇਨਾਮ ਪ੍ਰਾਪਤ ਕੀਤਾ।ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸ. ਚਰਨਜੀਤ ਸਿੰਘ ਚੱਢਾ, ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਅਤੇ ਖੇਡ ਇੰਚਾਰਜ ਸ਼੍ਰੀਮਤੀ ਅੰਮ੍ਰਿਤਪਾਲ ਕੌਰ ਨੇ ਜੇਤੂ ਵਿਦਿਆਰਥਣ ਨੂੰ ਵਧਾਈ ਦਿੰਦੇ ਹੋਏ ਭਵਿੱਖ ਵਿੱਚ ਵੀ ਅਜਿਹੀਆਂ ਪ੍ਰਾਪਤੀਆਂ ਲਈ ਸ਼ੁਭ ਕਾਮਨਾਵਾਂ ਦਿੱਤੀਆਂ।ਇਸ ਅਵਸਰ ਤੇ ਸੁਪਰਵਾਈਜ਼ਰ ਸ਼੍ਰੀਮਤੀ ਮੰਜੂ ਸਪਰਾ ਅਤੇ ਕੋਚ ਅਨੁਜ ਸ਼ਿਗਾਰੀ ਨੇ ਵੀ ਜੇਤੂ ਵਿਦਿਆਰਥਣ ਦੀ ਹੌਸਲਾ ਅਫਜਾਈ ਕੀਤੀ ।

Check Also

ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …

Leave a Reply