Sunday, September 20, 2026

ਸੀ-ਪਾਈਟ ਕੈਂਪ ਰਣੀਕੇ ਵਿਖੇ ਆਰਮੀ ਅਗਨੀਵੀਰ, ਐਸ.ਐਸ.ਸੀ, ਪੰਜਾਬ ਪੁਲਿਸ ਦੀ ਭਰਤੀ ਲਈ ਮੁਫ਼ਤ ਟ੍ਰੇਨਿੰਗ ਸ਼ੁਰੂ

ਅੰਮ੍ਰਿਤਸਰ, 15 ਫਰਵਰੀ – ਸੁਖਬੀਰ ਸਿੰਘ) – ਸੀ-ਪਾਈਟ ਕੈਂਪ ਰਣੀਕੇ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਦੱਸਿਆ ਹੈ ਕਿ ਏ.ਆਰ.ਓ ਜਲੰਧਰ ਅਸਿਸਟੈਂਟ ਰਿਕਿਊਟਿੰਗ ਅਫਸਰ ਨੇ ਸੀ-ਪਾਈਟ ਰਣੀਕੇ ਅੰਮ੍ਰਿਤਸਰ ਵਿਖੇ ਪਹੁੰਚ ਕੇ 2026 ਦੀ ਆਰਮੀ ਰਿਜ਼ਸਟਰੇਸ਼ਨ ਬਾਰੇ ਜਾਣੂ ਕਰਵਾਇਆ।ਰੋਜ਼ਗਾਰ ਅਫਸਰ ਰਾਜਨ ਨੇ ਇਹ ਭਰੋਸਾ ਦਿਵਾਇਆ ਕਿ ਉਹ ਆਉਣ ਵਾਲੇ ਸਮੇਂ ਵਿੱਚ ਵੀ ਇਥੇ ਪਹੁੰਚ ਕੇ ਨੌਜਵਾਨਾਂ ਨੂੰ ਭਰਤੀ ਸਬੰਧੀ ਜਾਣਕਾਰੀ ਦਿੰਦੇ ਰਹਿਣਗੇ।ਟ੍ਰੇਨਿੰਗ ਅਫਸਰ ਨੇ ਵੀ ਨੌਜਵਾਨਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਆਰਮੀ ਅਗਨੀਵੀਰ ਵਿੱਚ ਭਰਤੀ ਲਈ ਲਿਖਤੀ ਪੇਪਰ ਲਈ ਕਲਾਸਾਂ 16 ਫਰਵਰੀ 2026 ਤੋਂ ਸ਼ੁਰੂ ਹੋ ਰਹੀਆਂ ਹਨ ਅਤੇ ਪੰਜਾਬ ਪੁਲਿਸ ਅਤੇ ਐਸ.ਐਸ.ਸੀ ਦੀਆਂ ਕਲਾਸਾਂ ਵੀ ਜਾਰੀ ਹਨ।ਆਰਮੀ ਫਿਜੀਕਲ ਦੀ ਟਰੇਨਿੰਗ ਸੀ-ਪਾਈਟ ਕੈਂਪ ਰਣੀਕੇ ਅੰਮ੍ਰਿਤਸਰ ਵਿਖੇ ਬਹੁਤ ਜੋਰ ਨਾਲ ਚੱਲ ਰਹੀ ਹੈ।ਜਿਹੜੇ ਯੁਵਕ ਜਿਲ੍ਹਾ ਅੰਮ੍ਰਿਤਸਰ, ਤਰਨਤਾਰਨ ਅਤੇ ਗੁਰਦਾਸਪੁਰ ਦੇ ਨਾਲ ਸਬੰਧਿਤ ਹਨ ਅਤੇ ਐਸ.ਐਸ.ਸੀ/ਆਰਮੀ ਅਗਨੀਵੀਰ/ ਪੰਜਾਬ ਪੁਲਿਸ ਦੇ ਲਿਖਤੀ ਪੇਪਰ/ਫਿਜੀਕਲ ਟੈਸਟ ਦੀ ਤਿਆਰੀ ਕਰਨਾ ਚਾਹੁੰਦੇ ਹਨ।ਉਹ ਯੁਵਕ ਸੀ-ਪਾਈਟ ਕੈਂਪ ਆਈ.ਟੀ.ਆਈ ਰਣੀਕੇ ਅੰਮ੍ਰਿਤਸਰ ਵਿਖੇ ਆ ਕੇ ਮੁਫਤ ਤਿਆਰੀ ਕਰ ਸਕਦੇ ਹਨ।ਕੈਂਪ ਵਿੱਚ ਨੌਜਵਾਨਾਂ ਵਾਸਤੇ ਜ਼ਿੰਮ ਅਤੇ ਵਧੀਆ ਗਰਾਂਊਡ (400 ਮੀਟਰ ਟ੍ਰੈਕ) ਤੋਂ ਇਲਾਵਾ ਹੋਰ ਕਈ ਖੇਡਾਂ ਦਾ ਖਾਸ ਪ੍ਰਬੰਧ ਹੈ।ਕੈਂਪ ਦੀ ਟਰੇਨਿੰਗ ਲੈਣ ਲਈ ਆਧਾਰ ਕਾਰਡ, ਦਸਵੀਂ ਕਲਾਸ ਜਾਂ ਬਾਰਵੀ ਕਲਾਸ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ਼ ਫੋਟੋਗਰਾਫ ਅਤੇ ਫੋਟੋ ਕਾਪੀ ਨਾਲ ਲੈ ਕੇ ਕੈਂਪ ਵਿੱਚ ਰਿਪੋਰਟ ਕਰ ਸਕਦੇ ਹਨ।ਕੈਂਪ ਦੇ ਅਧਿਕਾਰੀ ਨੇ ਦੱਸਿਆ ਕਿ ਟਰੇਨਿੰਗ ਦੌਰਾਨ ਨੌਜਵਾਨਾਂ ਨੂੰ ਟਰੇਨਿੰਗ, ਪੜ੍ਹਾਈ, ਰਿਹਾਇਸ਼ ਅਤੇ ਖਾਣਾ ਪੰਜਾਬ ਸਰਕਾਰ ਵੱਲੋਂ ਮੁਫਤ ਦਿੱਤਾ ਜਾਵੇਗਾ।ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 7009317626 ਅਤੇ 9872840492 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …